ਅੰਮ੍ਰਿਤਸਰ, 18 ਜੂਨ : ਪੰਜਾਬ ਨੂੰ ਕੀ ਪੰਜਾਂ ਦਰਿਆਵਾਂ ਦੀ ਧਰਤੀ ਕਿਹਾ ਜਾਂਦਾ ਸੀ ਲੇਕਿਨ ਉਸ ਵਿੱਚ ਛੇਵਾਂ ਦਰਿਆ ਨਸ਼ਿਆਂ ਦਾ ਵਗਦਾ ਹੋਇਆ ਨਜ਼ਰ ਆ ਰਿਹਾ ਹੈ। ਅਤੇ ਇਸ ਦਰਿਆ ਦੇ ਵਿਚ ਉਹ ਨੌਜਵਾਨ ਪੂਰੀ ਤਰਾਂ ਨਾਲ ਡੁੱਬਦੇ ਹੋਏ ਨਜ਼ਰ ਆ ਰਹੇ ਹਨ ਅਤੇ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਨਸ਼ਾ ਪੂਰੇ ਧੜੱਲੇ ਨਾਲ ਵਿਕ ਰਿਹਾ ਹੈ। ਜਿਸ ਲਈ ਕੁਝ ਦਿਨ ਪਹਿਲਾਂ ਕੋਟ ਖਾਲਸਾ ਇਲਾਕੇ ਵਿੱਚ ਉਥੋਂ ਦੇ ਵਸਨੀਕਾਂ ਵੱਲੋਂ ਸੱਚ ਦੀ ਮੀਟਿੰਗ ਅਕਾਰ ਫੈਸਲਾ ਲਤਾ ਗਿਆ ਸੀ ਕਿ ਕੋਈ ਵੀ ਵਿਅਕਤੀ ਅਗਰ ਨਸ਼ਾ ਵੇਚਦਾ ਹੋਇਆ ਅਤੇ ਨਸ਼ਾ ਪੀਂਦਾ ਹੋਇਆ ਇੱਥੇ ਨਜ਼ਰ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਿਸ ਨੂੰ ਲੈ ਕੇ ਉਸ ਮੀਟਿੰਗ ਵਿੱਚ ਮਜੂਦ ਥਾਣੇ ਦੇ ਮੁਖੀ ਵੱਲੋਂ ਵੀ ਇਲਾਕਾ ਨਿਵਾਸੀਆਂ ਨੂੰ ਆਸ਼ਵਾਸਨ ਦਿੱਤਾ ਗਿਆ ਸੀ ਕਿ ਜੇਕਰ ਕੋਈ ਵੀ ਵਿਅਕਤੀ ਦੇ ਖਿਲਾਫ਼ ਸਾਨੂੰ ਜਾਣਕਾਰੀ ਮਿਲੇਗੀ ਤਾਂ ਉਸ ਖਿਲਾਫ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਚਾਹੇ ਉਹ ਕੋਈ ਆਮ ਆਦਮੀ ਹੋਵੇ ਚਾਹੇ ਉਹ ਕੋਈ ਰਾਜਨੀਤਕ ਲੀਡਰ ਹੋਵੇ। ਸ਼ਾਇਦ ਪੁਲਸ ਕਰਮਚਾਰੀ ਹੁਣ ਆਪਣੇ ਵਾਅਦਿਆਂ ਤੋਂ ਮੁੱਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਜਦੋਂ ਠੀਕਰੀ ਪਹਿਰਾ ਦੇ ਦੌਰਾਨ ਕੁਝ ਨੌਜਵਾਨਾਂ ਨੂੰ ਕੋਟ ਖਾਲਸਾ ਦੇ ਲੋਕਾਂ ਵੱਲੋਂ ਦਬੋਚਿਆ ਗਿਆ ਤਾਂ ਉਨ੍ਹਾਂ ਵੱਲੋਂ ਉਸੇ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਕੌਂਸਲਰ ਦਾ ਨਾਮ ਨਸ਼ਾ ਵੇਚਣ ਦੇ ਵਿੱਚ ਲੀਤਾ ਗਿਆ ਜਿਸ ਤੋਂ ਬਾਅਦ ਥਾਣਾ ਮੁਖੀ ਵੱਲੋਂ ਉਸ ਵਿਅਕਤੀ ਨੂੰ ਤੁਰੰਤ ਹੀ ਛੱਡ ਦਿੱਤਾ ਗਿਆ ਜੋ ਕਿ ਬੜੀ ਮੁਸ਼ਕਲ ਦੇ ਨਾਲ ਨੌਜਵਾਨਾਂ ਵੱਲੋਂ ਉਸ ਨੂੰ ਫੜਿਆ ਗਿਆ ਸੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਅਤੇ ਬਦਲਾਵ ਦੇ ਨਾਂ ਤੇ ਆਈ ਸੀ ਅਤੇ ਉਹਨਾਂ ਦਾ ਕਹਿਣਾ ਸੀ ਕਿ ਜੋ ਵਿਅਕਤੀ ਵੀ ਨਸ਼ਾ ਵੇਚਦਾ ਹੋਵੇਗਾ ਜਾਂ ਕੋਈ ਕ੍ਰਪਸ਼ਨ ਵਿੱਚ ਉਸਦੀ ਸ਼ਮੂਲੀਅਤ ਨਜ਼ਰ ਆਈ ਤਾਂ ਉਸ ਖਿਲਾਫ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਲੇਕਿਨ ਸ਼ਾਇਦ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਆਪਣੇ ਵਾਅਦਿਆਂ ਤੋਂ ਮੁੱਕਰਦੀ ਹੋਈ ਨਜ਼ਰ ਆ ਰਹੀ ਹੈ ਅਤੇ ਪੁਲਸ ਪ੍ਰਸ਼ਾਸਨ ਉਸਦਾ ਸਾਥ ਦੇਂਦਾ ਹੋਇਆ ਨਜ਼ਰ ਆ ਰਿਹਾ ਹੈ ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਦਾ ਜਿਥੇ ਕਿ ਦੇਰ ਰਾਤ ਅਤੇ ਤੜਕਸਾਰ ਠੀਕਰੀ ਪਹਿਰੇ ਦੇ ਦੌਰਾਨ ਕੁਝ ਨੌਜਵਾਨਾਂ ਨੂੰ ਇਲਾਕਾ ਨਿਵਾਸੀਆਂ ਵੱਲੋਂ ਫੜਿਆ ਗਿਆ ਅਤੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ ਕਿ ਉਹ ਨਸ਼ਾ ਕਰਕੇ ਆਏ ਹਨ ਜਿਸ ਵਿੱਚੋਂ ਬਹੁਤ ਹੈਰਾਨੀਜਨਕ ਜਾਣਕਾਰੀ ਓਥੇ ਦੇ ਨੌਜਵਾਨਾਂ ਵੱਲੋਂ ਕੀਤੀ ਗਈ ਜਿਸ ਵੱਲੋਂ ਦੱਸਿਆ ਗਿਆ ਕਿ ਉਸਦੇ ਇਲਾਕੇ ਤੇ ਕੌਂਸਲ ਦੇ ਪਰਿਵਾਰਕ ਮੈਂਬਰ ਹੀ ਏਥੇ ਨਸ਼ਾ ਵਿਕਵਾਦੇਜ਼ ਹਨ। ਉਥੇ ਹੀ ਇਸ ਵੀਡੀਓ ਤੋਂ ਬਾਅਦ ਇਲਾਕਾ ਨਿਵਾਸੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਜ਼ਦੀਕ ਛੋਟੇ-ਛੋਟੇ ਬੱਚਿਆਂ ਦੇ ਨਾਲ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਉਤੇ ਇਹ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਮੈਂਬਰ ਸਰਬਜੀਤ ਸਿੰਘ ਹੈਰੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਇਲਾਕੇ ਦੇ ਵਿੱਚ ਇੱਕ ਵੱਡੀ ਮੀਟਿੰਗ ਕਰਕੇ ਨਸ਼ੇ ਦੇ ਖਿਲਾਫ਼ ਅਵਾਜ਼ ਚੁੱਕੀ ਸੀ ਜਿਸ ਵਿੱਚ ਇਲਾਕੇ ਦੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ ਲੇਕਿਨ ਪੁਲਸ ਅਧਿਕਾਰੀਆਂ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਹੱਕ ਵਿੱਚ ਭੁਗਤਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਧਮਕੀਆਂ ਭਰੇ ਫ਼ੋਨ ਵੀ ਆ ਰਹੇ ਹਨ। ਉਹਨਾਂ ਨੇ ਕਿਹਾ ਕਿ ਛੋਟੇ ਛੋਟੇ ਬੱਚਿਆਂ ਵੱਲੋਂ ਇਹ ਵੀ ਗੁਹਾਰ ਲਗਾਈ ਜਾ ਰਹੀ ਹੈ ਕਿ ਸਾਡੀ ਜ਼ਿੰਦਗੀ ਨੂੰ ਬਰਬਾਦ ਕੀਤਾ ਜਾਵੇ ਉਥੇ ਹੀ ਸਰਬਜੀਤ ਸਿੰਘ ਹੈਰੀ ਅਤੇ ਇਲਾਕਾ ਨਿਵਾਸੀਆਂ ਵੱਲੋਂ ਇਹ ਵੀ ਅਪੀਲ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਕੋਟ ਖਾਲਸਾ ਇਲਾਕੇ ਦੇ ਸਮੂਹ ਪੁਲਿਸ ਕਰਮਚਾਰੀਆਂ ਨੂੰ ਬਦਲਣ ਤਾਂ ਜੋ ਕਿ ਇਸ ਇਲਾਕੇ ਦੇ ਵਿਚ ਨਸ਼ੇ ਨੂੰ ਲੈ ਕੇ ਠੱਲ੍ਹ ਪਾਈ ਜਾ ਸਕੇ ਉਥੇ ਹੀ ਸਰਬਜੀਤ ਸਿੰਘ ਹੈਰੀ ਅਤੇ ਇਲਾਕਾ ਨਿਵਾਸੀਆਂ ਨੇ ਇੱਕ ਹੋਰ ਮੰਗ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਥੇ ਵਿਜੀਲੈਸ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਕਿ ਜਿਨ੍ਹਾਂ ਲੋਕਾਂ ਵੱਲੋਂ ਨਸ਼ਾ ਵੇਚ ਕੇ ਆਪਣੀਆਂ ਜ਼ਮੀਨਾਂ ਜਾਇਦਾਦਾਂ ਬਣਾਈਆਂ ਗਈਆਂ ਹਨ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਸਕੇ। ਏਥੇ ਜ਼ਿਕਰਯੋਗ ਹੈ ਕਿ ਕੋਟ ਖਾਲਸਾ ਇਲਾਕੇ ਵਿਚ ਕੁਝ ਦਿਨ ਪਹਿਲਾਂ ਹੀ ਇਲਾਕਾ ਨਿਵਾਸੀਆਂ ਵੱਲੋਂ ਇੱਕ ਮੀਟਿੰਗ ਕਰ ਨਸ਼ਾ ਤਸਕਰਾਂ ਨੂੰ ਲੈ ਕੇ ਤਾੜਨਾ ਕੀਤੀ ਗਈ ਸੀ ਕਿ ਜੇਕਰ ਕੋਈ ਵੀ ਵਿਅਕਤੀ ਇੱਥੇ ਨਸ਼ਾ ਵੇਚਦਾ ਅਤੇ ਪੀਂਦਾ ਹੋਇਆ ਨਜ਼ਰ ਆਇਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਿਸ ਦਾ ਅਸਰ ਕੋਟ ਖਾਲਸਾ ਇਲਾਕੇ ਦੇ ਪੁਲਿਸ ਅਧਿਕਾਰੀ ਵੱਲੋਂ ਵੀ ਦਿੱਤਾ ਗਿਆ ਸੀ ਲੇਕਿਨ ਅੱਜ ਠੀਕਰੀ ਪਹਿਰੇ ਦੇ ਦੌਰਾਨ ਫੜੇ ਗਏ ਨੌਜਵਾਨਾਂ ਵੱਲੋਂ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਦਾ ਨਾਮ ਲੀਤਾ ਗਿਆ ਹੈ। ਉਸ ਨਾਲ ਆਮ ਆਦਮੀ ਪਾਰਟੀ ਦੇ ਉਪਰ ਜੋ ਲੋਕ ਵਿਸ਼ਵਾਸ਼ ਕਰ ਰਹੇ ਹਨ ਉਹ ਵੀ ਦੂਰ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਉਥੇ ਹੀ ਹੁਣ ਇਲਾਕਾ ਨਿਵਾਸੀਆਂ ਵੱਲੋਂ ਕੋਟ ਖਾਲਸਾ ਦੇ ਪੁਲੀਸ ਅਧਿਕਾਰੀਆਂ ਨੂੰ ਬਦਲਣ ਦੀ ਅਵਾਜ਼ ਚੁੱਕੀ ਜਾ ਰਿਹਾ ਹੈ ਅਤੇ ਜੋ ਕੌਂਸਲਰ ਹੈ ਉਸ ਉਤੇ ਵਿਜੀਲੈਸ ਦੀ ਜਾਂਚ ਕਰ ਉਸਦੀ ਜਾਇਦਾਦ ਦੀ ਜਾਂਚ ਵੀ ਕੀਤੀ ਜਾਵੇ ਇਹ ਵੀ ਸਵਾਲ ਕੀਤੇ ਜਾ ਰਹੇ ਹਨ ਹੁਣ ਵੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿ ਵਿਜੀਲੈਂਸ ਜਾਂਚ ਦੇ ਰਾਹੀਂ ਨਸ਼ਾ ਵੇਚਣ ਵਾਲੇ ਆਮ ਆਦਮੀ ਪਾਰਟੀ ਦੇ ਨੇਤਾ ਦੇ ਖਿਲਾਫ਼ ਕੋਈ ਕਾਰਵਾਈ ਕਰਦੇ ਹਨ ਜਾਂ ਉਸ ਨੂੰ ਬਚਾਉਂਦੇ ਹਨ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।