- ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਬਾਜਵਾ ਆਪਣੇ ਸਾਥੀਆਂ ਤੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਬਟਾਲਾ, 14 ਨਵੰਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਨੇ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਸ.ਸੁਖਜਿੰਦਰ ਸਿੰਘ ਬਾਜਵਾ ਜੋ ਆਮ ਆਦਮੀ ਪਾਰਟੀ ਦੀਆ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਆਪਣੇ ਪਰਿਵਾਰ ਤੇ ਸਾਥੀਆਂ ਸਮੇਤ ਰਵਾਇਤੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਰੱਖੇ ਸਮਾਗਮ ਦੋਰਾਨ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਅਕਾਲੀ ਦਲ ਛੱਡ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸੁਖਜਿੰਦਰ ਸਿੰਘ ਬਾਜਵਾ ਤੇ ਉਨਾਂ ਦੇ ਪਰਿਵਾਰਕ ਮੈਂਬਰ ਤੇ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਲੋਕਹਿੱਤ ਲਈ ਵਿਕਾਸ ਕਾਰਜ ਤੇਜਗਤੀ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਆਪ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਡਾ ਹੋ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ ਲਏ ਗਏ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ। ਸਕੂਲ ਆਫ ਐਂਮੀਨਸ ਖੋਲ੍ਹੇ ਗਏ। ਕਰੀਬ 650 ਆਮ ਆਦਮੀ ਕਲੀਨਿਕ ਰਾਜ ਭਰ ਅੰਦਰ ਸਫਲਤਾਪੂਰਵਕ ਚੱਲ ਰਹੇ ਹਨ। 600 ਯੂਨਿਟ ਬਿਜਲੀ ਮਾਫ ਕੀਤੀ ਗਈ, ਨਹਿਰੀ ਪਾਣੀ ਖੇਤਾਂ ਤੱਕ ਪੁਹੰਚਾਉਣ ਸਮੇਤ ਵੱਖ-ਵੱਖ ਲੋਕਪੱਖੀ ਲਏ ਗਏ ਹਨ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਸੁਖਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਉਹ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।