ਬਟਾਲਾ, 10 ਜੁਲਾਈ 2024 : ਮੈਡਮ ਅਸ਼ਵਨੀ ਗੋਟਿਆਲ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸ਼ਹੀਦ ਕਸ਼ਮੀਰੀ ਲਾਲ ਸੀਨੀਅਰ ਸੈਕੰਡਰੀ ਸਕੂਲ, ਤਾਰਾਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨਾਂ ਕਿਹਾ ਨਸ਼ੇ ਸਾਡੇ ਸਮਾਜ ਵਿੱਚ ਵੱਡੀ ਬੁਰਾਈ ਹੈ ਅਤੇ ਇਸ ਨੂੰ ਜੜ੍ਹ ਤੋਂ ਖਤਮ ਕਰਨ ਲਈ ਜਾਗਰੂਕ ਹੋਣਾ ਬਹੁਤ ਜਰੂਰੀ ਹੈ। ਉਨਾਂ ਦੱਸਿਆ ਕਿ ਜਿਹੜੇ ਵੀ ਵਿਅਕਤੀ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ, ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਇਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।