'ਧੀਆਂ ਦੀ ਲੋਹੜੀ' ਮਨਾਉਣ ਲਈ 15 ਜਨਵਰੀ ਨੂੰ ਕਰਵਾਇਆ ਜਾਵੇਗਾ ਸਮਾਗਮ : ਰਾਜਬੀਰ ਕੌਰ ਕਲਸੀ

  • ਲੋਕ ਗਾਇਕਾ ਗੁਰਲੇਜ਼ ਅਖ਼ਤਰ ਵਲੋਂ ਲੋਕ ਗੀਤਾਂ ਦੀ ਕੀਤੀ ਜਾਵੇਗੀ ਪੇਸ਼ਕਾਰੀ

ਬਟਾਲਾ, 12 ਜਨਵਰੀ 2025 : ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮ ਪਤਨੀ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਜਨਵਰੀ ਦਿਨ ਬੁੱਧਵਾਰ ਨੂੰ ਧੀਆਂ ਦੀ ਲੋਹੜੀ ਮਨਾਉਣ ਲਈ ਸਮਾਗਮ ਕਰਵਾਇਆ ਜਾਵੇਗਾ। ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਦੱਸਿਆ ਕਿ 15 ਜਨਵਰੀ ਨੂੰ ਦੁਪਹਿਰ 12 ਤੋਂ ਸ਼ਾਮ 6 ਵਜੇ ਤੱਕ, ਉਸਮਾਨਪੁਰ ਸਿਟੀ ਬਟਾਲਾ ਵਿਖੇ 'ਧੀਆਂ ਦੀ ਲੋਹੜੀ' ਮਨਾਈ ਜਾਵੇਗੀ। ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਦੱਸਿਆ ਕਿ 15 ਜਨਵਰੀ ਨੂੰ ਦੁਪਹਿਰ 12 ਵਜੇ ਬੋਲੀਆਂ ਦੀ ਪੇਸ਼ਕਾਰੀ ਹੋਵੇਗੀ। ਸੋਨੀਆ ਚਮਕੀਲਾ ਮਿਊਜ਼ਿਕ ਗਰੁੱਪ ਜੋੜੀ ਵਲੋਂ ਦੁਪਹਿਰ 1 ਵਜੇ ਆਪਣੀ ਪੇਸ਼ਕਾਰੀ ਦਿੱਤੀ ਜਾਵੇਗੀ। ਉਪਰੰਤ ਦੁਪਹਿਰ 2.30 ਵਜੇ ਪ੍ਰਸਿੱਧ ਲੋਕ ਗਾਇਕਾ ਗੁਰਲੇਜ਼ ਅਖ਼ਤਰ ਵਲੋਂ ਗੀਤਾਂ ਦੀ ਪੇਸ਼ਕਾਰੀ ਦਿੱਤੀ ਜਾਵੇਗੀ। ਸ੍ਰੀਮਤੀ ਰਾਜਬੀਰ ਕੌਰ ਕਲਸੀ ਧੀਆਂ ਦੀ ਲੋਹੜੀ ਸਮਾਗਮ ਵਿੱਚ ਸਭ ਨੂੰ ਸ਼ਾਮਲ ਹੋਣ ਦਾ ਹਾਰਦਿਕ ਸੱਦਾ ਦਿੱਤਾ ਹੈ।