
ਤਰਨ ਤਾਰਨ, 19 ਅਪੈ੍ਲ 2025 : ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਸਰਾਏ ਅਮਾਨਤ ਖਾਂ ਅਤੇ ਠੱਠੀ ਸੋਹਲ ਮੰਡੀ ਵਿਖੇ ਕਣਕ ਖਰੀਦ ਸ਼ੁਰੂ ਕਰਵਾਉਣ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਸੋਹਲ ਨੇ ਕਿਹਾ ਕਿ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ, ਖਰੀਦੀ ਅਤੇ ਵੇਚੀ ਗਈ ਫਸਲ ਦੀ ਅਦਾਇਗੀ ਕੀਤੀ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਨਾ ਪਵੇ। ਉਹਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਵਿੱਚ ਫੈਸਲੇ ਲਏ ਤੇ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਰਹੇਗੀ। ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਲਾਈਟਾਂ ਅਤੇ ਬੈਠਣ ਲਈ ਜਗ੍ਹਾ ਦਾ ਖਾਸ ਪ੍ਰਬੰਧ ਕਰਨ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ, ਤਾਂ ਜੋ ਮੰਡੀ ਵਿੱਚ ਫਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਣਕਾਂ ਦੀ ਕਟਾਈ ਕੰਬਾਈਨਾਂ ਨਾਲ ਨਾ ਕਰਵਾਈ ਜਾਵੇ ਕਿਉਂਕਿ ਰਾਤ ਸਮੇਂ ਕਣਕ ਕਟਵਾਉਣ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਤੇ ਨਮੀ ਤੋ ਵੱਧ ਵਾਲੀ ਫਸਲ ਖਰੀਦਣ ਵਿੱਚ ਖਰੀਦ ਏਜੰਸੀਆਂ ਨੂੰ ਮੁਸ਼ਕਿਲ ਪੇਸ਼ ਹੁੰਦੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਂਦੀ ਜਾਵੇ, ਤਾਂ ਜੋ ਫਸਲ ਦੀ ਖਰੀਦ ਵਿੱਚ ਕੋਈ ਮੁਸ਼ਕਿਲ ਨਾ ਆਵੇ। ਅਖੀਰ ਸਮੂਹ ਆੜਤੀਆਂ ਵੱਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਐਡਵੋਕੇਟ ਕੋਮਲਪ੍ਰੀਤ ਸਿੰਘ ਪੀ ਏ ਮਾਰਕੀਟ ਕਮੇਟੀ ਚੇਅਰਮੈਨ ਬਲਵਿੰਦਰ ਸਿੰਘ , ਪਨਗ੍ਰੇਨ ਇੰਸਪੈਕਟਰ ਹਰਮਨਪ੍ਰੀਤ ਸਿੰਘ, ਸੁਪਰਵਾਈਜ਼ਰ ਹਰਮਨਦੀਪ ਸਿੰਘ, ਸਰਪੰਚ ਅਰਸ਼ਦੀਪ ਸਿੰਘ ਪ੍ਰਿੰਸ ਐਮਾ, ਸਰਪੰਚ ਗੁਰਬਿੰਦਰ ਸਿੰਘ ਰੱਬ ਭੁੱਚਰ ਕਲਾ, ਚੇਅਰਮੈਨ ਮਾਸਟਰ ਤਸਵੀਰ ਸਿੰਘ, ਸਰਪੰਚ ਆਲਮ ਬੀਰ ਸਿੰਘ, ਸਰਪੰਚ ਸਾਧਾ ਸਿੰਘ ਗੱਗੋ ਬੂਆ ,ਸਰਪੰਚ ਸੋਨੂ ਠਾਠਗੜ, ਹਰਜੀਤ ਸਿੰਘ ਸੋਹਲ , ਪਰਗਟ ਸਿੰਘ ਸੋਹਲ, ਪ੍ਰਸ਼ੋਤਮ ਸਿੰਘ ਪ੍ਰਧਾਨ ਆੜਤੀਆ ਐਸੋਸੀਏਸ਼ਨ ਸਰਾਏ ਅਮਾਨਤ ਖਾਂ ਕੁਲਵਿੰਦਰ ਸਿੰਘ ਡੀ ਸੀ, ਮੈਂਬਰ ਕੁਲਦੀਪ ਸਿੰਘ ,ਹਰਪ੍ਰੀਤ ਸਿੰਘ ਪੀਤਾ ਸਰਾਏ, ਮੇਜਰ ਸਿੰਘ ਭੋਲਾ, ਗੁਰਜੀਤ ਸਿੰਘ, ਜਸਬੀਰ ਸਿੰਘ ਨੰਬਰਦਾਰ, ਰਾਮ ਸਿੰਘ ਨੰਬਰਦਾਰ (ਪਿੰਡ ਲਹੀਆ), ਸਤਪਾਲ ਸਿੰਘ ਭੋਲਾ ਲਹੀਆ ਜੋਇੰਟ ਸ਼ੈਕਟਰੀ ਆਮ ਆਦਮੀ ਪਾਰਟੀ ਪੰਜਾਬ, ਸਰਪੰਚ ਹਰਪਾਲ ਸਿੰਘ ਲਹੀਆ, ਗੁਰਸਾਹਿਬ ਸਿੰਘ ਲਹੀਆ, ਗੁਰਭੇਜ ਸਿੰਘ ਆੜਤੀਆਂ,ਸਰਪੰਚ ਕੁਲਵਿੰਦਰ ਸਿੰਘ ਚਾਹਲ, ਪਰਮਜੀਤ ਸਿੰਘ ਚਾਹਲ ਸਾਬਕਾ ਸਰਪੰਚ, ਸਰਪੰਚ ਗੁਰਮੀਤ ਸਿੰਘ ਗੰਡੀਵਿੰਡ, ਬਾਬਾ ਕਸ਼ਮੀਰ ਸਿੰਘ ਗਹਿਰੀ, ਗੁਰਵਿੰਦਰ ਸਿੰਘ ਲਹੀਆ, ਮੈਂਬਰ ਗੁਰਨਾਮ ਸਿੰਘ ਲਹੀਆ, ਮੈਨੇਜਰ ਗੁਰਲਾਲ ਸਿੰਘ ਲਹੀਆ, ਡਾ. ਗੁਰਜੰਟ ਸਿੰਘ ਸਰਾਂ, ਡਾਕਟਰ ਧਰਮਿੰਦਰ ਸਿੰਘ ਸਰਾਂ, ਸਰਪੰਚ ਬਲਜਿੰਦਰ ਕੌਰ ਸਰਾਂ, ਮੈਂਬਰ ਦਿਲਬਾਗ ਸਿੰਘ ਸਰਾਂ, ਕੰਵਰਦੀਪ ਸਿੰਘ ਸਰਾਂ, ਰਵਨੀਤ ਸਿੰਘ ਲਹੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ ਆੜਤੀਏ ਤੇ ਪਿੰਡ ਵਾਸੀ ਹਾਜ਼ਰ ਸਨ।