
ਤਰਨ ਤਾਰਨ 11 ਦਸੰਬਰ 2024 : ਡਾਇਰੈਕਟਰ ਐਸ ਸੀ ਈ ਆਰ ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਿਦਿਆਰਥੀਆਂ ਵਿੱਚ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਵਿੱਚ ਹੋਰ ਵਧੇਰੇ ਦਿਲਚਸਪੀ ਵਧਾਉਣ ਲਈ ਸਰਕਾਰੀ ਹਾਈ ਸਕੂਲ ਕੋਟ ਮੁਹੰਮਦ ਖਾਂ ਵਿਖੇ ਵਿਸ਼ਾ ਮੇਲਾ ਲਗਾਇਆ ਗਿਆ। ਜਿਸ ਵਿੱਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਤ ਚਾਰਟਾਂ ਦੀ ਪ੍ਰਦਰਸ਼ਨੀ ਲਗਾਈ ਅਤੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਤ ਰੋਲ ਪਲੇ ਵੀ ਕੀਤੇ। ਇਸ ਮੌਕੇ ਗੱਲਬਾਤ ਕਰਦਿਆਂ ਅੰਗਰੇਜ਼ੀ ਮਿਸਟ੍ਰੈਸ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਬਹੁਤ ਹੀ ਸ਼ਾਨਦਾਰ ਮਾਡਲ ਅਤੇ ਚਾਰਟ ਬਣਾਏ ਹਨ। ਸਕੂਲ ਦੀ ਇੰਚਾਰਜ ਮੁੱਖ ਅਧਿਆਪਕਾ ਮੈਡਮ ਨਿਸ਼ਾ ਜੀ ਨੇ ਕਿਹਾ ਕਿ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਮੇਲੇ ਲਗਾਉਣਾ ਸਿੱਖਿਆ ਵਿਭਾਗ ਦਾ ਬਹੁਤ ਹੀ ਸਲਾਹੁਣਯੋਗ ਉਪਰਾਲਾ ਹੈ। ਅਜਿਹੇ ਮੇਲੇ ਵਿਦਿਆਰਥੀਆਂ ਵਿੱਚ ਹੋਰ ਸਿੱਖਣ ਦੀ ਰੁਚੀ ਨੂੰ ਉਤਸਾਹਿਤ ਕਰਦੀਆਂ ਹਨ ਅਤੇ ਵਿਦਿਆਰਥੀ ਨਵੀਆਂ ਚੀਜ਼ਾਂ ਸਿੱਖਦੇ ਹਨ। ਇਸ ਮੌਕੇ ਮੈਡਮ ਹਰਪ੍ਰੀਤ ਕੌਰ , ਰੁਿਪੰਦਰ ਕੌਰ ਅਤੇ ਜਿਲ੍ਹਾ ਗਾਈਡੈਂਸ ਕੌਂਸਲਰ ਸੁਖਬੀਰ ਸਿੰਘ ਕੰਗ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।