ਤਰਨ ਤਾਰਨ, 27 ਜੂਨ : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਣੀ ਹੈ, ਜਿਸ ਤੇ ਕਿਸਾਨਾਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2023-24 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ https://agrimachinerypb.com/home/DSR23Department ਲਿੰਕ ਖੋਲ੍ਹ ਕੇ ਆਪਣਾ ਅਧਾਰ ਕਾਰਡ ਨੰਬਰ ਅਤੇ ਜ਼ਮੀਨ ਸਬੰਧੀ ਜਾਣਕਾਰੀ ਪੋਰਟਲ ‘ਤੇ ਭਰਨ ਉਪਰੰਤ ਰਜਿਸਟ੍ਰੇਸ਼ਨ ਕਰ ਸਕਦੇ ਹਨ। ਪੋਰਟਲ ‘ਤੇ ਅਪਲਾਈ ਕਰਨ ਲਈ ਕਿਸਾਨ ਨੂੰ ਆਪਣੀ ਜ਼ਮੀਨ ਦੇ ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਜੇਕਰ ਪੋਰਟਲ ਤੇ ਅਪਲਾਈ ਕਰਨ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਬੰਧਤ ਖੇਤੀਬਾੜੀ ਵਿਕਾਸ/ਵਿਸਥਾਰ ਅਫਸਰ ਅਤੇ ਬਲਾਕ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਸ੍ਰੀ ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬੱਚਤ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਭੂਮੀਗਤ ਪਾਣੀ ਦਾ ਰੀਚਾਰਜ਼ ਜ਼ਿਆਦਾ ਹੁੰਦਾ ਹੈ, ਫਸਲ ਨੂੰ ਬਿਮਾਰੀ ਘੱਟ ਲਗਦੀ ਹੈ ਅਤੇ ਪਰਾਲੀ ਦੀ ਸੰਭਾਲ ਕਰਨੀ ਸੌਖੀ ਹੋ ਜਾਂਦੀ ਹੈ। ਸਿੱਧੀ ਬਿਜਾਈ ਵਾਲੇ ਖੇਤ ਵਿੱਚ ਕੱਦੂ ਕਰਕੇ ਲਗਾਏ ਝੋਨੇ ਦੇ ਖੇਤ ਨਾਲੋਂ ਫਸਲ ਦਾ ਝਾੜ ਤਕਰੀਬਨ ਇੱਕ ਕੁਇੰਟਲ ਪ੍ਰਤੀ ਏਕੜ ਜ਼ਿਆਦਾ ਨਿਕਲਦਾ ਹੈ। ਸਿੱਧੀ ਬਿਜਾਈ ਦੀ ਤਰ ਵੱਤਰ ਵਿਧੀ ਵਿਚ ਸੁੱਕੇ ਖੇਤ ਵਿੱਚ ਸਿੱਧੀ ਬਿਜਾਈ ਨਾਲੋਂ ਮੁੱਖ ਫਰਕ ਇਹ ਹੈ ਕਿ ਤਰ ਵੱਤਰ ਵਾਲੇ ਖੇਤ ਵਿੱਚ ਬਿਜਾਈ ਕਰਕੇ ਪਹਿਲਾ ਪਾਣੀ ਤਕਰੀਬਨ 3 ਹਫਤੇ ਬਾਅਦ ਲਗਾਇਆ ਜਾਂਦਾ ਹੈ ਜਿਸ ਦੇ ਕਈ ਫਾਇਦੇ ਹਨ, ਜਿਵੇਂ ਕਿ ਪਾਣੀ ਦੀ 15-20 ਪ੍ਰਤੀਸ਼ਤ ਬੱਚਤ, ਨਦੀਨਾਂ ਦੀ ਸਮੱਸਿਆ ਘੱਟ ਹੋਣਾ, ਜੜ੍ਹਾਂ ਜ਼ਿਆਦਾ ਡੂੰਘੀਆਂ ਜਾਣ ਕਰਕੇ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਬਹੁਤ ਘੱਟ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਵਾਲੇ ਰਕਬੇ ਨੂੰ ਵੈਰੀਫਾਈ ਕਰਨ ਲਈ ਪਿੰਡ ਪੱਧਰ ‘ਤੇ ਵੈਰੀਫਾਈਡ ਅਫਸਰ ਨਿਯੁਕਤ ਕੀਤੇ ਜਾ ਰਹੇ ਹਨ, ਜੋ ਕਿ ਰਕਬੇ ਦੀ ਪੜਤਾਲ ਕਰਨਗੇ। ਇਸ ਪੜਤਾਲ ਤੋਂ ਬਾਅਦ ਹੀ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋ ਪੋਰਟਲ ‘ਤੇ ਅਪਲਾਈ ਕਰਨ ਦੀ ਆਖਰੀ ਮਿਤੀ ਪਹਿਲਾ 25 ਜੂਨ 2023 ਰੱਖੀ ਗਈ ਸੀ, ਪਰ ਹੁਣ ਪੰਜਾਬ ਸਰਕਾਰ ਵੱਲੋ ਕਿਸਾਨ ਹਿੱਤ ਵਿੱਚ ਪੋਰਟਲ