ਪਿੰਡਾਂ ਦੀ ਵਿਕਾਸ ਪੱਖੋਂ ਬਦਲੀ ਜਾ ਰਹੀ ਹੈ ਨੁਹਾਰ-ਵਿਧਾਇਕ ਸ਼ੈਰੀ ਕਲਸੀ

  • ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਤੱਤਲਾ ਵਿਖੇ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ-18 ਫੁੱਟ ਚੌੜੀ ਤੇ ਮਜ਼ਬੂਤ ਕੀਤੀ ਜਾਵੇਗੀ ਸੜਕ

ਬਟਾਲਾ, 27 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਪਿੰਡ ਤੱਤਲਾ ਵਿਖੇ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਬਹੁਤ ਜਲਦ ਇਸ ਸੜਕ ਨੂੰ 18 ਫੁੱਟ ਚੌੜਾ ਅਤੇ ਮਜ਼ਬੂਤ ਕਰਕੇ ਲੋਕ ਅਰਪਣ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਗਿੱਲ, ਮਿੰਟੂ ਤਤਲਾ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੋਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਦੱਸਿਆ ਕਿ ਪਿੰਡਾਂ ਅੰਦਰ ਲੋਕ ਹਿੱਤ ਵਿੱਚ ਵਿਕਾਸ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿੰਡਾਂ ਅੰਦਰ ਲਿੰਕ ਸੜਕਾਂ ਬਣਾਉਣ ਦੇ ਨਾਲ ਨੋਜਵਾਨਾਂ ਦੇ ਖੇਡਣ ਲਈ ਖੇਡ ਦੇ ਮੈਦਾਨ, ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਲਈ ਛੱਪੜਾਂ ਦਾ ਨਵੀਨੀਕਰਨ, ਖੂਬਸੂਰਤ ਪਾਰਕ, ਸਟਰੀਟ ਲਾਈਟਸ ਤੇ ਸੀ.ਸੀ.ਟੀ.ਵੀ ਲਗਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਰਿਕਾਰਡ ਵਿਕਾਸ ਕੰਮ ਕੀਤੇ ਹਨ ਅਤੇ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ। ਸੂਬਾ ਵਾਸੀਆਂ ਨੂੰ 600 ਯੂਨਿਟ ਬਿਜਲੀ ਮੁਫਤ, ਵਿਦਿਆਰਥੀਆਂ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਸਰਕਾਰੀ ਸਕੂਲ, ਜਿਨ੍ਹਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ ਮੰਡੀਆਂ ਵਿੱਚ ਫਸਲ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ।