ਅੰਮ੍ਰਿਤਸਰ : ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਰੀ ਉਤੇ ਜਦੋਂ ਹਮਲਾ ਹੋਇਆ ਤਾਂ ਉਹ ਆਪਣੇ ਸਮਰਥਕਾਂ ਦੇ ਨਾਲ ਇਥੇ ਮਜੀਠਾ ਰੋਡ ਵਿਖੇ ਗੋਪਾਲ ਮੰਦਰ ਦੇ ਨੇੜੇ ਰੋਸ ਪ੍ਰਦਰਸ਼ਨ ਕਰ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਵਿਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਸ਼ਨਾਖ਼ਤ ਸੰਦੀਪ ਸਿੰਘ ਵਜੋਂ ਹੋਈ ਹੈ। ਉਹ ਇਸੇ ਇਲਾਕੇ ਵਿੱਚ ਕੱਪੜੇ ਦੀ ਦੁਕਾਨ ਚਲਾਉਂਦਾ ਹੈ। ਉਧਰ, ਸੂਰੀ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਪਰਿਵਾਰ ਨੇ ਆਖਿਆ ਹੈ ਕਿ ਜਿੰਨਾ ਚਿਰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ, ਉਨਾ ਚਿਰ ਸਸਕਾਰ ਨਹੀਂ ਹੋਵੇਗਾ। ਪਰਿਵਾਰ ਨੇ ਪੰਜਾਬ ਦੇ ਪੁਲਿਸ ਪ੍ਰਸ਼ਾਸਨ ਉਤੇ ਵੀ ਗੰਭੀਰ ਦੋਸ਼ ਲਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਦੇ ਸਾਹਮਣੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਕੋਈ ਜਵਾਬੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਆਖਿਆ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਪਰਿਵਾਰ ਨੇ ਆਖਿਆ ਹੈ ਕਿ ਜਿੰਨਾ ਚਿਰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ, ਉਨਾ ਚਿਰ ਸਸਕਾਰ ਨਹੀਂ ਹੋਵੇਗਾ। ਉਧਰ, ਚਸ਼ਮਦੀਦਾਂ ਮੁਤਾਬਕ ਇਹ ਘਟਨਾ ਪੁਲਿਸ ਦੀ ਹਾਜ਼ਰੀ ਵਿੱਚ ਵਾਪਰੀ ਹੈ ਅਤੇ ਸੂਰੀ ਤੇ ਉਸ ਦੇ ਸਮਰਥਕ ਉਸ ਵੇਲੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਸਨ। ਇਸੇ ਦੌਰਾਨ ਹਮਲਾਵਰ ਆਇਆ ਅਤੇ ਉਸ ਨੇ ਸੁਧੀਰ ਸੂਰੀ ’ਤੇ ਗੋਲੀਆਂ ਚਲਾ ਦਿੱਤੀਆਂ। ਸ਼ਿਵ ਸੈਨਾ ਆਗੂ ਜ਼ਖ਼ਮੀ ਹੋ ਕੇ ਹੇਠਾਂ ਡਿੱਗ ਪਿਆ। ਉਸ ਨੂੰ ਤੁਰਤ ਨੇੜਲੇ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।