ਬਟਾਲਾ, 16 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ, ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਅੱਜ ਬਟਾਲਾ ਬਲਾਕ ਦੇ ਵੱਖ- ਵੱਖ ਪਿੰਡਾਂ ਵਿੱਚ ਪਹੁੰਚੀਆਂ ਤੇ ਲੋਕਾਂ/ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਲਈ ਜਾਗਰੂਕ ਕੀਤਾ। ਇਸ ਸਬੰਧੀ ਜਾਣਕਾਰੀ ਏ.ਡੀ.ਓ. ਕਵਲਜੀਤ ਕੌਰ ਨੇ ਦੱਸਿਆ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਤਿੰਨ ਪ੍ਰਚਾਰ ਵੈਨਾਂ ਰਵਾਨਾ ਚੱਲ ਰਹੀਆਂ ਹਨ ਅਤੇ ਜਾਗਰੂਕਤਾ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਨਾ ਸਾੜਨ ਦੇ ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੀ ਸਹੂਲਤ ਲਈ ਹੈਲਪ ਲਾਈਨ ਨੰਬਰ 1800-180-1852 ਵੀ ਜਾਰੀ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੀਆਂ ਹਨ, ਜਿਨ੍ਹਾਂ ਵਿੱਚ ਆਡੀਓ ਸੰਦੇਸ਼ ਚਲਾਏ ਗਏ ਹਨ।