ਕਿਸਾਨ ਵੱਧ ਤੋਂ ਵੱੱਧ ਰਕਬਾ ਸਿੱਧੀ ਬਿਜਾਈ ਹੇਠ ਲਿਆਉਂਣ : ਮੁੱਖ ਖੇਤੀ ਬਾੜੀ ਅਫਸਰ

ਪਠਾਨਕੋਟ, 29 ਜੂਨ : ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸ.ਗੁਰਮੀਤ ਸਿੰਘ ਖੁੰਡੀਆਂ ਜੀ ਮਾਨਯੋਗ ਕੈਬਨਿਟ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜੀ ਦੀ ਯੋਗ ਅਗਵਾਈ ਹੇਠ ਜਮੀਨਦੋਜ਼ ਪਾਣੀ ਦੀ ਖਪਤ ਨੂੰੰ ਘਟਾਉਂਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਸਾਲ—2023—24 ਦੌਰਾਨ ਵੀ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਨੂੰੰ ਪ੍ਰਚਲਿਤ ਕਰਨ ਲਈ ਘੋਸ਼ਣਾ ਕੀਤੀ ਗਈ ਹੈ।ਮਾਨਯੋਗ ਮੁੱਖ ਮੰਤਰੀ, ਪੰਜਾਬ, ਜੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/—ਰੁਪਏ ਪ੍ਰਤੀ ਏਕੜ ਸਬਸਿਡੀ/ਪੋ੍ਰਤਸਾਹਨ ਰਾਸ਼ੀ ਵੀ ਦਿੱਤੀ ਜਾਵੇਗੀ।ਇਸ ਸਬੰਧੀ ਸ.ਹਰਬੀਰ ਸਿੰਘ, ਆਈ.ਏ.ਐਸ. ਮਾਨਯੋਗ ਡਿਪਟੀ ਕਮਿਸ਼ਨਰ, ਪਠਾਨਕੋਟ ਜੀ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ, ਪਠਾਨਕੋਟ ਡਾ:ਰਾਜਿੰਦਰ ਕੁਮਾਰ ਜੀ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਵੀਰ ਆਪਣੀ ਸਹਿਮਤੀ ਹੇਠ ਲਿਖੇ ਲਿੰਕ ਤੇ ਕਲਿਕ ਕਰਕੇ ਦੇ ਸਕਦੇ ਹਨ .(link-https://agrimachinerypb.com/home/4SR234epartment.) ਕਿਸਾਨ ਵੀਰ ਲਿੰਕ ਖੋਲ ਕੇ ਆਪਣਾ ਆਧਾਰ ਕਾਰਡ ਨੰਬਰ ਭਰਨਗੇ। ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ.ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟਰੇਸ਼ਨ ਅਨੁਸਾਰ ਹੋਵੇਗੀ। ਉਸ ਉਪੰਰਤ ਕਿਸਾਨ ਵੱਲੋਂ ਸਿੱਧੀ ਬਿਜਾਈ ਅਧੀਨ ਜਮੀਨ ਸਬੰਧੀ ਵੇਰਵਾ ਦਰਜ਼ ਕੀਤਾ ਜਾਵੇਗਾ। ਕਾਸ਼ਤਕਾਰ ਕਿਸਾਨ ਪੋਰਟਲ ਵਿੱਚ ਦਿੱਤੀ ਜਾਣਕਾਰੀ ਵਿੱਚ ਹੁਣ ਮਿਤੀ:10.07.2023 ਤੱਕ ਐਡਿਟ/ਤਬਦੀਲੀਕਰ ਸਕਦੇ ਹਨ। ਬਾਅਦ ਵਿੱਚ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਤਸਦੀਕ (ਮਿਤੀ:11.07.2023 ਤੋਂ ਮਿਤੀ:20.07.2023 ਤੱਕ) ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੀਤੀ ਜਾਵੇਗੀ। ਇਸ ਕੰਮ ਨੂੰ ਨੇਪੜੇ ਚਾੜ੍ਹਨ ਲਈ ਖੇਤੀਬਾੜੀ/ਬਾਗਬਾਨੀ/ਪੰਜਾਬ ਮੰਡੀਬੋਰਡ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਲਗਾ ਦਿੱਤੀਆਂ ਗਈਆਂ ਹਨ।ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਵਾਉਂਣ ਲਈ ਜ਼ਿਲ੍ਹਾ ਪਠਾਨਕੋਟ ਅਧੀਨ 4310 ਏਕੜ ਰਕਬੇ ਦਾ ਟੀਚਾ ਸਰਕਾਰ ਵੱਲੋਂ ਨਿਰਧਾਰਤ ਕੀਤਾ ਗਿਆ ਹੈ। ਮੁੱਖ ਖੇਤੀਬਾੜੀ ਅਫਸਰ, ਪਠਾਨਕੋਟ ਜੀ ਵੱਲੋਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਕਿਸਾਨ ਵੱਧ ਤੋਂ ਵੱਧ ਰਕਬਾ ਸਿੱਧੀ ਬਿਜਾਈ ਹੇਠ ਲਿਆਉਂਣ ਤਾਂ ਜੋ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ।