ਖਡੂਰ ਸਾਹਿਬ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੋਮਵਾਰ ਨੂੰ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਹਾਜ਼ਰੀ 'ਚ ਜ਼ਿਲ੍ਹੇ 'ਚ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਵਾਤਾਵਰਨ ਦੀ ਸੰਭਾਲ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਤਰਨਤਾਰਨ ਦੇ 51 ਕਿਸਾਨਾਂ ਨੇ ਪਿਛਲੇ 4-5 ਸਾਲ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਤੇ ਉਹ ਕਿਸਾਨ ਜਿਨ੍ਹਾਂ ਨੇ ਵਾਤਾਵਰਨ ਨੂੰ ਸਮਰਪਿਤ ਗੁਰੂ ਨਾਨਕ ਯਾਦਗਾਰੀ ਜੰਗਲ ਆਪਣੀਆਂ ਤੇ ਸੰਸਥਾਵਾਂ ਦੀਆਂ ਜ਼ਮੀਨਾਂ ਵਿਚ ਲਗਾਏ ਹਨ। ਉਨਾਂ੍ਹ ਸਾਰਿਆਂ ਕਿਸਾਨਾਂ ਨੂੰ ਇਸ ਸਨਮਾਨ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਸਮਾਗਮ 'ਚ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੋ ਵੀ ਵਾਤਾਵਰਨ ਸੰਭਾਲ ਸੰਸਥਾਵਾਂ ਕੁਦਰਤ ਦੀ ਸਾਂਭ-ਸੰਭਾਲ ਲਈ ਮਿੰਨੀ ਜੰਗਲ ਲਗਾ ਰਹੀਆਂ ਹਨ ਤੇ ਜੋ ਕਿਸਾਨ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਹਨ, ਉਨਾਂ੍ਹ ਦੀ ਸਮਾਜ ਨੂੰ ਬਹੁਤ ਵੱਡੀ ਦੇਣ ਹੈ, ਉਨਾਂ੍ਹ ਦਾ ਸਨਮਾਨ ਕਰਨਾ ਵੀ ਬਣਦਾ ਹੈ। ਉਨਾਂ੍ਹ ਕਿਹਾ ਕਿ ਇਨਾਂ੍ਹ ਸੰਸਥਾਵਾਂ ਤੇ ਕਿਸਾਨਾਂ ਤੋਂ ਸਾਨੂੰ ਸਾਰਿਆਂ ਨੂੰ ਸੇਧ ਲੈਣੀ ਚਹੀਦੀ ਹੈ ਅਤੇ ਵਾਤਾਵਰਨ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਮਨੁੱਖ ਦੇ ਨਾਲ-ਨਾਲ ਹਰ ਤਰਾਂ੍ਹ ਦੇ ਜੀਵ ਜੰਤੂ ਇਨ੍ਹਾਂ ਮਿੰਨੀ ਜੰਗਲਾਂ 'ਚ ਆਪਣੇ ਰੈਣ ਬਸੇਰੇ ਬਣਾ ਕੇ ਰਹਿ ਸਕਣ। ਇਸ ਸਮਾਗਮ 'ਚ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ, ਸਮੂਹ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਅਧਿਕਾਰੀ ਮੌਜੂਦ ਸਨ। ਸਮਾਰੋਹ ਦਾ ਸਾਰਾ ਪ੍ਰਬੰਧ ਕਾਰ ਸੇਵਾ ਖਡੂਰ ਸਾਹਿਬ, ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ, ਯੰਗ ਇਨੋਵੇਟਿਵ ਫਾਰਮਰ ਗਰੁੱਪ (ਗੁਰਪ੍ਰਰੀਤ ਸਿੰਘ ਚੰਦਬਾਜਾ, ਗੁਰਬਿੰਦਰ ਸਿੰਘ ਬਾਜਵਾ, ਯਾਦਵਿੰਦਰ ਸਿੰਘ ਬੀਟੀਐੱਮ ਆਤਮਾ ਨੇ ਕੀਤਾ।