- ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹ¨ਲਤ
ਤਰਨ ਤਾਰਨ 04 ਸਤੰਬਰ : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਅਗਸਤ, 2023 ਦੌਰਾਨ ਜ਼ਿਲਾ ਤਰਨਤਾਰਨ ਦੇ 1,68,709 ਯੋਗ ਲਾਭਪਾਤਰੀਆਂ ਨੂੰ 25 ਕਰੋੜ 30 ਲੱਖ 63 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆੱਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਂਦਾ ਹੈ। ਉਹਨਾਂ ਦੱਸਿਆਂ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਅਗਸਤ, 2023 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 1,14,614 ਲਾਭਪਾਤਰੀਆਂ ਨੂੰ 17 ਕਰੋੜ 19 ਲੱਖ 21 ਹਜ਼ਾਰ ਰੁਪਏ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਤਹਿਤ 28,347 ਲਾਭਪਾਤਰੀਆਂ ਨੂੰ 04 ਕਰੋੜ 25 ਲੱਖ 20 ਹਜ਼ਾਰ 500 ਰੁਪਏ ਅਤੇ 12,727 ਆਸ਼ਰਿਤ ਬੱਚਿਆਂ ਨੂੰ 01 ਕਰੋੜ 90 ਲੱਖ 90 ਹਜ਼ਾਰ 500 ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 13,021 ਦਿਵਿਆਂਗਜਨ ਪੈਨਸ਼ਰਾਂ ਨੂੰ 1 ਕਰੋੜ 95 ਲੱਖ 31 ਹਜ਼ਾਰ 500 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਤਰਨ ਤਾਰਨ ਡਾ. ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹ¨ਲਤ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ 65 ਸਾਲ ਤੋ ਵੱਧ ਪੁਰਸ਼ਾਂ ਅਤੇ 58 ਸਾਲ ਤੋ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨਿਆਸ਼ਰਿਤ ਔਰਤਾਂ ਨੂੰ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ ਸਕੀਮ ਅਧੀਨ ਵਿਧਵਾ ਔਰਤ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਦੀ ਉਮਰ 21 ਸਾਲ ਤੋ ਵੱਧ ਨਾ ਹੋਵੇ। ਇਸ ਸਕੀਮ ਤਹਿਤ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।ਉਹਨਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਅਧੀਨ ਜਿਸ ਵਿਅਕਤੀ ਦੀ ਦਿਵਿਆਂਗਤਾ 50 ਫੀਸਦੀ ਜਾਂ ਇਸ ਤੋ ਵੱਧ ਹੋਵੇ ਉਸ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।