ਪਠਾਨਕੋਟ, 23 ਅਗਸਤ : ਦਿਵਿਆਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕੇਂਦਰ ਸਰਕਾਰ ਵਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ । ਇਸੇ ਲੜੀ ਵਿੱਚ ਪਠਾਨਕੋਟ, ਜ਼ਿਲੇ ਦੇ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ, ਪਠਾਨਕੋਟ ਵਿਖੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗ੍ਹੜ ਵੱਲੋਂ ਮੁਫ਼ਤ ਦਿਵਯਾਂਗਜਨ ਉਪਕਰਣ ਵੰਡ ਸਮਾਰੋਹ ਮਾਨਯੋਗ ਡਿਪਟੀ ਕਮਿਸ਼ਨਰ, ਪਠਾਨਕੋਟ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਵੀਨ ਗਡਵਾਲ ਜਿਲਾ ਸਮਾਜਿਕ ਸੁਰੱਖਿਆ ਅਫਸਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਹਾਜਰ ਸਨ। ਸ੍ਰੀ ਨਵੀਨ ਗਡਵਾਲ ਜਿਲਾ੍ਹ ਸਮਾਜਿਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਸਮਾਜਿਕ ਨਿਆਂ ਅਤੇ ਅਧਿਕਾਰੀਤਾ ਮੰਤਰਾਲੇ, ਭਾਰਤ ਸਰਕਾਰ ਦੇ ਦਿਵਯਾਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਅਤੇ ਜ਼ਿਲਾ ਪ੍ਰਸ਼ਾਸਨ, ਪਠਾਨਕੋਟ ਦੀ ਭਾਗੀਦਾਰੀ ਨਾਲ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਅੱਜ ਇਸ ਸਮਾਰੋਹ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਅਮੇ ਉਨ੍ਹਾਂ ਦੇ ਪ੍ਰਸਾਸਨਿਕ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਲਗਭਗ 151 ਦਿਵਯਾਂਗਜਨਾਂ ਨੂੰ ਭਾਰਤ ਸਰਕਾਰ ਦੀ ਅਡਿਪ ਯੋਜਨਾ ਦੇ ਅੰਤਰਗਤ ਲਗਭਗ ਰੁ. 19.89 ਲੱਖ ਦੀ ਲਾਗਤ ਦੇ ਸਹਾਇਕ ਉਪਕਰਣ ਵੰਡੇ ਗਏ । ਲਾਭਪਾਤਰੀਆਂ ਨੂੰ ਜ਼ਿਲੇ ਵਿੱਚ ਪਹਿਲਾ ਪਰੀਖਣ ਸਮਾਰੋਹ ਵਿੱਚ ਨਿਸ਼ਾਨਬੱਧ ਕੀਤਾ ਗਿਆ ਸੀ । ਲਾਭਪਾਤਰੀਆਂ ਨੂੰ ਸਰਕਾਰ ਦੀ ਯੋਜਨਾ ਦੇ ਅੰਤਰਗਤ ਅਲਿਮਕੋ ਵਲੋਂ ਨਿਰਮਿਤ ਕੁਲ 265 ਸਹਾਇਕ ਉਪਕਰਣ ਵੰਡੇ ਗਏ, ਜਿਸ ਵਿੱਚ 18 ਮੋਟਰਾਈਜ਼ਡ ਟਰਾਈਸਾਈਕਲ. 14 ਟਰਾਈਸਾਈਕਲ, 47 ਵਹੀਲਚੇਅਰ, 52 ਵਿਸਾਖੀਆਂ, 40 ਛੜੀਆਂ, 05 ਰੋਲੈਟਰ, 40 ਕੰਨਾਂ ਦੀ ਮਸ਼ੀਨਾਂ, 01 ਸੁਗਮੀਯਾ ਕੈਨ, ਅਤੇ 26 ਨਕਲੀ ਅੰਗ ਅਤੇ ਕੈਲਿਪਰਸ ਵੰਡੇ ਹਨ । ਸਮਾਰੋਹ ਵਿੱਚ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਅਤੇ ਜ਼ਿਲਾ ਪ੍ਰਸ਼ਾਸਨ, ਪਠਾਨਕੋਟ ਦੇ ਅਧਿਕਾਰੀ ਅਤੇ ਕਰਮਚਾਰੀ ਮੁੱਖ ਰੂਪ ਵਿੱਚ ਮੌਜੂਦ ਰਹੇ ।