ਬਟਾਲਾ, 12 ਜੂਨ : ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ ਦੀ ਯੋਗ ਅਗਵਾਈ ਹੇਠ ਸ਼੍ਰੀ ਅਤੇ ਸੁਮਿਤ ਭੱਲਾ ਸੈਕਟਰੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਹੁਕਮਾਂ ਤਹਿਤ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅਨੁਸਾਰ ਐਡਵੋਕੇਟ ਸ਼੍ਰੀ ਮਨਜੀਤ ਸਿੰਘ ਅਤੇ ਪੀ.ਐਲ.ਵੀ ਰਣਜੋਧ ਸਿੰਘ ਬੱਲ ਨੇ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ ਬਟਾਲਾ ਵਿਖੇ ਮਜਦੂਰ ਦਿਵਸ ਤੇ ਮਜਦੂਰਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਸਕੀਮਾਂ, ਲੋਕ ਅਦਾਲਤਾਂ, ਨੈਸ਼ਨਲ ਲੋਕ ਅਦਾਲਤਾਂ ਅਤੇ ਹੋਰ ਕਾਨੂੰਨੀ ਭਾਲਾਈ ਸਕੀਮਾਂ ਸਬੰਧੀ ਜਾਣਕਾਰੀ ਦੇਣ ਦੇ ਮਨੋਰਥ ਨਾਲ ਵੱਖ ਵੱਖ ਵਿਭਾਗਾਂ ਵਲੋਂ ਮੀਟਿੰਗਾਂ, ਡੋਰ ਟੂ ਡੋਰ ਕੰਪੇਨ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਕੈਂਪੇਨ ਦੋਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਪਿੰਡਾਂ ਨੂੰ ਕਵਰ ਕਰਕੇ ਵਿਭਾਗ ਦਾ ਸੁਨੇਹਾ ਜ਼ਿਲ੍ਹੇ ਦੇ ਦੂਰ ਦੁਰਾਡੇ ਪਿੰਡਾਂ ਦੇ ਘਰਾਂ ਵਿੱਚ ਪਹੁੰਚ ਕਰਕੇ ਪਹੁੰਚਾਇਆ ਜਾਣਾ ਹੈ ਤਾਂ ਜ਼ੋ ਕੋਈ ਵੀ ਲੋੜ੍ਹਵੰਦ ਵਿਅਕਤੀ ਕਾਨੂੰਨੀ ਵਿਭਾਗ ਵੱਲੋਂ ਚਲਾਈਆ ਗਈਆਂ ਸਕੀਮਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਇਸੇ ਲੜ੍ਹੀ ਤਹਿਤ ਸਰਕਾਰ ਵੱਲੋਂ ਚਲਾਈਆਂ ਗਈਆ ਵੱਖ ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 9 ਸਤੰਬਰ 2023 ਨੂੰ ਨੂੰ ਲੱਗਣ ਵਾਲੀ ਕੋਮੀ ਲੋਕ ਅਦਾਲਤ ਬਾਰੇ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਸਹਾਇਤਾ ਪ੍ਰਾਪਤ ਕਰਨ ਟੋਲ ਫ੍ਰੀ ਨੰਬਰ 1968 ਦੀ ਜਾਣਕਾਰੀ ਦਿੱਤੀ ।