‘ਫ਼ਿਊਚਰ ਟਾਈਕੂਨ’ ਪ੍ਰੋਗਰਾਮ ਪਹੁੰਚਿਆ ਆਈ.ਆਈ.ਐਮ.

ਅੰਮ੍ਰਿਤਸਰ 10 ਫਰਵਰੀ 2025 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਵਲੋਂ ਆਮ ਲੋਕਾਂ ਦੀ ਵਪਾਰਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ‘ਫ਼ਿਊਚਰ ਟਾਈਕੁਨ’ ਪ੍ਰੋਗਰਾਮ ਸਬੰਧੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਹੈਲਪ ਡੈਸਕ ਸਥਾਪਿਤ ਕਰਕੇ ਮੌਕੇ ਤੇ ਹੀ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ‘ਫ਼ਿਊਚਰ ਟਾਈਕੂਨ’ ਪ੍ਰੋਗਰਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਜਿਕਰਯੋਗ ਹੈ ਕਿ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਲੇ ਦੇ ਪ੍ਰਤਿਭਾਸ਼ਾਲੀ ਲੋਕਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੌਕਾ ਦੇਣ ਵਾਸਤੇ ਫਿਊਚਰ ਟਾਈਕੂਨ ਨਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਉਹਨਾਂ ਵੱਲੋਂ ਦਿੱਤੇ ਗਏ ਵਪਾਰਕ ਆਈਡੀਆ ਨੂੰ ਹਕੀਕਤ ਵਿੱਚ ਬਦਲਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਿੱਤੀ ਸਹਾਇਤਾ ਦੇ ਨਾਲ-ਨਾਲ ਹੋਰ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਵਿਦਿਆਰਥੀਆਂ, ਨੌਜਵਾਨਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ ਅਤੇ ਸੈਰ ਸਪਾਟਾ ਸਨਅਤ ਨਾਲ ਜੁੜੇ ਲੋਕਾਂ ਦੀਆਂ ਵੱਖ-ਵੱਖ ਕੈਟੀਗਈਆਂ ਬਣਾਈਆਂ ਗਈਆਂ ਹਨ। ਫਿਊਚਰ ਟਾਈਕੂਨ ਪੋ੍ਗਰਾਮ ਬਾਰੇ ਕੋਈ ਵੀ ਜਾਣਕਾਰੀ ਫੋਨ ਨੰਬਰ 9915789068 ਤੇ ਲਈ ਜਾ ਸਕਦੀ ਹੈ। ਇਸ ਮੌਕੇ ਚੈਤਨਿਆ ਸਹਿਗਲ,ਕੰਵਰ ਅਮਿਤੋਜ,ਪੋ੍ਫੈਸਰ ਹਰਪ੍ਰੀਤ, ਪੋ੍ਫੈਸਰ ਅਨਨਿਆ, ਡਾਕਟਰ ਮਹਿਮਾ ਗੁਪਤਾ, ਡੀਨ ਪੋ੍ਫੈਸਰ ਅਵਸਥੀ ਅਤੇ ਪੰਕਜ ਕੁਮਾਰ ਸ਼ਰਮਾ ਵੀ ਹਾਜ਼ਰ ਸਨ।