
- ਜੰਡਿਆਲਾ ਵਿਧਾਨ ਸਭਾ ਹਲਕੇ ਦੇ 5 ਸਕੂਲਾਂ ਦੀ ਨੁਹਾਰ ਬਦਲਣ ਲਈ 66.78 ਲੱਖ ਰੁਪਏ ਕੀਤੇ ਖ਼ਰਚ
- 5.46 ਕਰੋੜ ਰੁਪਏ ਦੀ ਲਾਗਤ ਨਾਲ ਇੰਨ੍ਹਾ ਪਿੰਡਾਂ ਦੀਆਂ ਬਣਾਈਆ ਜਾ ਰਹੀਆਂ ਹਨ ਸੜਕਾਂ
ਅੰਮ੍ਰਿਤਸਰ 16 ਮਈ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿਚ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋ ਸੂਬੇ ਦੀ ਸਰਕਾਰ ਸਕੂਲਾਂ ਦੀ ਨੁਹਾਰ ਬਦਲਣ ਲਈ ਵੱਚਨਬੱਧ ਹੈ ਅਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਇਮਾਰਤਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤੇ ਸਕੂਲਾਂ ਦੀ ਚਾਰਦੀਵਾਰੀ ਕੀਤੀ ਜਾ ਰਹੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਵਿਧਾਨਸਭਾ ਹਲਕੇ ਦੇ ਪੰਜ ਸਕੂਲਾਂ ਵਿਚ ਨਵੀ ਚਾਰਦੀਵਾਰੀ, ਨਵੇ ਕਲਾਸ ਰੂਮ, ਆਰਟ ਤੇ ਕਰਾਫਟ ਰੂਮ ਆਦਿ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿਚ ਸੂਬੇ ਨੂੰ ਮੋਹਰੀ ਸੂਬਾ ਬਣਾਉਨ ਲਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਸਰਕਾਰੀ ਹਾਈ ਸਕੂਲ ਸੈਦੋਲੇਹਲ ਵਿਚ 19.55 ਲੱਖ ਰੁਪਏ ਦੀ ਲਾਗਤ ਨਾਲ, ਸਰਕਾਰੀ ਐਲੀਮੈਟਰੀ ਸਕੂਲ ਤਰਸਿੱਕਾ ਵਿਚ 4.08 ਲੱਖ ਰੁਪਏ ਦੀ ਲਾਗਤ ਨਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ ਵਿਖੇ 24.14 ਲੱਖ ਰੁਪਏ ਦੀ ਲਾਗਤ ਨਾਲ, ਸਰਕਾਰੀ ਐਲੀਮੈਟਰੀ ਸਕੂਲ ਮਹਿਸਮਪੁਰ ਕਲਾਂ ਵਿਖ 7.50 ਲੱਖ ਰੁਪਏ ਦੀ ਲਾਗਤ ਨਾਲ ਅਤੇ ਸਰਕਾਰੀ ਮਿਡਲ ਸਕੂਲ ਮਹਿਸਮਪੁਰ ਕਲਾਂ ਵਿਖੇ 11.51 ਲੱਖ ਰੁਪਏ ਦੀ ਲਾਗਤ ਨਾਲ ਨਵੇ ਕਲਾਸ ਰੂਮ, ਨਵੀ ਚਾਰਦੀਵਾਰੀ ਅਤੇ ਆਰਟ ਐਡ ਕਰਾਫਟ ਰੂਮ ਆਦਿ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਲੋਕ ਨਿਰਮਾਣ ਮੰਤਰੀ ਸ: ਈ.ਟੀ.ਓ ਨੇ ਦੱਸਿਆ ਕਿ ਇੰਨ੍ਹਾਂ ਪਿੰਡਾਂ ਵਿਚ 5.46 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਦੀ ਉਸਾਰੀ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇ਼ਸ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੁਰਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜੰਡਿਆਲਾ ਹਲਕੇ ਦੀ ਕੋਈ ਵੀ ਸੜਕ ਕੱਚੀ ਨਹੀ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਹਲਕਾ ਕੋਆਡੀਨੇਟਰ ਸ: ਜੁਗਰਾਜ ਸਿੰਘ, ਸਕੂਲ ਮੁੱਖੀ ਮੈਡਮ ਵਿੰਮੀ ਭਾਟਿਆ, ਜਗਵਿੰਦਰ ਸਿੰਘ, ਸ਼੍ਰੀ ਦੀਪਕ ਕੁਮਾਰ, ਸੁਖਪਾਲ ਸਿੰਘ, ਸੁਖਜਿੰਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸਕੂਲੀ ਬੱਚੇ,ਉਨਾਂ ਦੇ ਮਾਪੇ ਅਤੇ ਪਿੰਡਾਂ ਦੇ ਮੋਹਤਬਰ ਲੋਕ ਹਾ਼ਜਰ ਸਨ।