ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਕਿਸਾਨਾਂ ਅਤੇ ਬੱਚਿਆ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ

ਬਟਾਲਾ, 24 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ਼੍ਰੀ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਕਾਰੀ ਕੰਨਿਆ ਸੀਨੀਅਰ  ਸੈਕੰਡਰੀ ਸਕੂਲ ਘੁਮਾਣ ਵਿੱਚ ਕਿਸਾਨਾਂ ਅਤੇ ਬੱਚਿਆਂ ਨੂੰ ਬੁਲਾ ਕੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਆ ਗਿਆ ਅਤੇ ਬੱਚਿਆ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਬਲਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫਸਰ ਘਮਾਣ ਨੇ ਬੱਚਿਆਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਣੂ ਕਰਵਾਇਆ। ਬੱਚਿਆਂ ਕੋਲ ਭਾਸ਼ਣ ,ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ, ਜੋ ਬੱਚੇ ਅੱਵਲ ਆਏ ਉਹਨਾਂ ਨੂੰ ਇਨਾਮ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਵਾਸਤੇ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਪੰਜਾਬ ਸਰਕਾਰ ਖੇਤੀਬਾੜੀ ਵਿਭਾਗ ਵੱਲੋ ਜਾਰੀ ਕੀਤੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌਕੇ ਬੀਡੀਪੀਓ ਸ਼੍ਰੀ ਹਰਗੋਬਿੰਦਪੁਰ ਸਾਹਿਬ ਮੈਡਮ ਸੁਖਦੀਪ ਕੌਰ ,ਸੈਕਟਰੀ ਹੀਰਾ ਸਿੰਘ , ਸੈਕਟਰੀ ਸੁਖਦੀਪ ਸਿੰਘ ਐਸ ਐਚ ਓ ਘੁਮਾਣ, ਐਸਐਮਓ ਰਾਜ ਕੁਮਾਰ ਭਾਮ, ਸਮਾਜ ਸੇਵੀ ਨੀਲਮ ਮੈਡਮ ਦਿਸ਼ਾ ਵੈਲਫੇਅਰ ਫਾਊਂਡੇਸ਼ਨ, ਪ੍ਰਿੰਸੀਪਲ ਨਿਰਮਲ ਸਿੰਘ ਅਧਿਆਪਕਾ , ਮਨਜੀਤ ਕੌਰ ਪੱਡਾ ਏਐਸ ਆਈ , ਗੁਰਸੇਵਕ ਸਿੰਘ ਫੀਲਡ ਵਰਕਰ, ਰਣਵੀਰ ਸਿੰਘ, ਗੁਰਸੇਵਕ ਸਿੰਘ, ਰਸ਼ੀਦ ਮੁਹੰਮਦ ਅਤੇ ਏਟੀਐਮ ਸਰਬਜੀਤ ਸਿੰਘ ਆਦਿ ਸ਼ਾਮਿਲ ਸਨ।