ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਸਰਕਾਰਾਂ, ਡੱਲੇਵਾਲ ਦੀ ਵਿਗੜ ਰਹੀ ਸਿਹਤ ਚਿੰਤਾ ਦਾ ਵਿਸ਼ਾ : ਜੱਥੇਦਾਰ ਹਰਪ੍ਰੀਤ ਸਿੰਘ

ਅੰਮ੍ਰਿਤਸਰ, 11 ਦਸੰਬਰ 2024 : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਵੱਲੋਂ ਕੀਤੀ ਗਈ ਭੁੱਖ ਹੜਤਾਲ ਨੂੰ ਲੈ ਕੇ ਤਖ਼ਤ ਸ੍ਰੀ  ਦਮਦਮਾ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 15-16 ਦਨਿਾਂ ਤੋਂ ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਹਨ, ਜਿੰਨ੍ਹਾਂ ਦੀ ਦਿਨ ਬਦਿਨ ਸਿਹਤ ਵਿਗੜ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਜੱਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਬੇਹੱਦ ਜਰੂਰੀ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਮੀਟਿੰਗ ਕਰਕੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ। ਕਿਉਂਕਿ ਕਿਸਾਨ ਡੱਲੇਵਾਲ ਦੀ ਸਿਹਤ ਦਿਨੋ ਦਿਨ ਬਿਗੜ ਰਹੀ ਹੈ। ਸਰਕਾਰਾਂ ਇਸ ਵੱਲ ਧਿਆਨ ਦੇਣ।