ਬਟਾਲਾ, 2 ਸਤੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਨਿਯੁਕਤੀ ਵੰਡ ਸਮਾਰਹ ਵਿਚ ਵਿਸ਼ੇਸ ਤੋਰ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਧਰਮਪਤਨੀ ਸ੍ਰੀਮਤੀ ਰਾਜਬੀਰ ਕੋਰ ਕਲਸੀ ਪਹੁੰਚੇ। ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀਡੀਪੀਓ ਵਰਿੰਦਰ ਸਿੰਘ, ਬਟਾਲਾ ਅਤੇ ਧਾਰੀਵਾਲ ਦੇ ਸੀਡੀਪੀਓ ਸ੍ਰੀਮਤੀ ਹਰਜੀਤ ਕੋਰ, ਕਾਦੀਆਂ ਦੀ ਸੀਡੀਪੀਓ ਸ੍ਰੀਮਤੀ ਮਧੂ ਬਾਲਾ, ਕਾਹਨੂੰਵਾਨ ਸ੍ਰੀ ਅਭਿਸ਼ੇਕ, ਨਵਦੀਪ ਸਿੰਘ ਆਦਿ ਮੋਜੂਦ ਸਨ। ਇਸ ਮੌਕੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮੁਬਾਰਕਬਾਦ ਦਿੰਦਿਆਂ ਸ੍ਰੀਮਤੀ ਰਾਜਬੀਰ ਕੋਰ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਾਰਦਰਸ਼ੀ ਢੰਗ ਨਾਲ ਨੋਜਵਾਨਾਂ ਨੂੰ ਨੋਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀਡੀਪੀਓ ਵਰਿੰਦਰ ਸਿੰਘ ਨੇ ਸਮੂਹ ਹਾਜਰੀਨ ਦਾ ਧੰਨਵਾਦ ਕੀਤਾ। ਉਪਰੰਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਨਿਯੁਕਤੀ ਪੱਤਰ ਮਿਲਣ ਤੇ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ।