- ਲੰਬੇ ਸਮੇਂ ਤੋਂ ਜਗਤਾਰ ਸਿੰਘ ਹਵਾਰਾ ਨੂੰ ਨਹੀਂ ਕੀਤਾ ਜਾ ਰਿਹਾ ਸੀ ਅਦਾਲਤ ਵਿੱਚ ਪੇਸ਼ - ਪ੍ਰੋ ਬਲਵਿੰਦਰ ਸਿੰਘ
ਅੰਮ੍ਰਿਤਸਰ, 5 ਅਗਸਤ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਚ ਸਜ਼ਾ ਕੱਟ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਆਗੂ ਅਤੇ ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਤਾਰ ਸਿੰਘ ਹਵਾਰਾ ਨੂੰ 10 ਅਗਸਤ ਨੂੰ ਮਾਨਯੋਗ ਅਦਾਲਤ ਦੇ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਹਾਲਾਂਕਿ ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਚ ਬੰਦ ਹੈ ਅਤੇ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਚ ਪੇਸ਼ ਕੀਤਾ ਗਿਆ ਹੈ। ਮੰਗਲਵਾਰ ਨੂੰ ਸੁਣਵਾਈ ਨਹੀਂ ਹੋਈ ਅਤੇ ਅਦਾਲਤ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਅਗਲੀ ਸੁਣਵਾਈ 10 ਅਗਸਤ ਨੂੰ ਹੋਵੇਗੀ ਇਸ ਉੱਪਰ ਬੋਲਦੇ ਹੋਏ ਹਵਾਰਾ ਕਮੇਟੀ ਦੇ ਮੈਂਬਰ ਪ੍ਰੋਫੈਸਰ ਬਲਵਿੰਦਰ ਸਿੰਘ ਨੇ ਕਿਹਾ ਕਿ ਕਈ ਵਾਰ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਜਾ ਚੁੱਕੇ ਹਨ ਲੇਕਿਨ ਸਮੇਂ ਉੱਪਰ ਹੀ ਸਿਕਿਉਰਟੀ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਪੇਸ਼ ਨਹੀਂ ਕੀਤਾ ਜਾਂਦਾ ਰਿਹਾ ਕਿਹਾ ਕਿ ਅਗਰ ਗੁਰਮੀਤ ਰਾਮ ਰਹੀਮ ਨੂੰ ਹੈਲੀਕਾਪਟਰ ਦੇ ਰਾਹੀਂ ਪੇਸ਼ ਕੀਤਾ ਜਾ ਸਕਦਾ ਹੈ ਤਾਂ ਫਿਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਕਿਉਂ ਨਹੀਂ। ਪ੍ਰੋਫੈਸਰ ਬਲਜਿੰਦਰ ਸਿੰਘ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਹਰ ਵਾਰੀ ਉਮੀਦ ਕੀਤੀ ਜਾਂਦੀ ਹੈ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਪੇਸ਼ ਕੀਤਾ ਜਾਵੇਗਾ ਉਹਨਾਂ ਨੇ ਕਿਹਾ ਕਿ ਸਰਕਾਰ ਅਗਰ ਚਾਹੇ ਤਾਂ ਇਹ ਸਭ ਕੁਝ ਸੰਭਵ ਹੋ ਸਕਦਾ ਹੈ ਕਿਹਾ ਕਿ ਅਸੀਂ ਬਾਰ-ਬਾਰ ਸਰਕਾਰ ਨੂੰ ਬੇਨਤੀਆਂ ਕਰ ਚੁੱਕੇ ਹਾਂ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨੂੰ ਮਾਣਯੋਗ ਅਦਾਲਤ ਵਿੱਚ ਸਰੀਰਿਕ ਤੌਰ ਉਨ੍ਹਾਂ ਨੂੰ ਪੇਸ਼ ਕਰਕੇ ਉਹਨਾਂ ਦੇ ਕੇਸਾਂ ਦਾ ਨਿਪਟਾਰਾ ਕਰਵਾਵੇ ਉਮੀਦ ਕੀਤੀ ਜਾ ਸਕਦੀ ਹੈ ਕਿ ਸ਼ਾਇਦ ਇਸ 10 ਅਗਸਤ ਨੂੰ ਜੱਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਪੇਸ਼ ਕੀਤਾ ਜਾਵੇ।