ਅੰਮ੍ਰਿਤਸਰ 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਿਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਤੇ ਲੋਕਸਭਾ ਚੋਣਾਂ-2024 ਦੇ ਮੱਦੇਨਜ਼ਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦੇ ਹੋਏ ਚੈਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਅੰਮ੍ਰਿਤਸਰ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ 1365 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੇਰੈਂਟਸ-ਟੀਚਰ ਮੀਟਿੰਗ ਦੌਰਾਨ ਵੋਟ ਪਾਉਣ ਦੇ ਲੋਕਤਾਂਤਰਿਕ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਆਏ ਹੋਏ ਵਿਦਿਆਰਥੀਆਂ ਦੇ ਮਾਪਿਆਂ ਅਤੇ ਮੌਜੂਦ ਅਧਿਆਪਕਾਂ ਨੇ ਵੋਟ ਪਾਉਣ ਲਈ ਸਹੁੰ ਚੁੱਕੀ। ਮੈਗਾ ਪੇਰੈਂਟਸ-ਟੀਚਰ ਦੌਰਾਨ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਇਲੈਕਟੋਰਲ ਲਿਟਰੇਸੀ ਕੱਲਬਾਂ (ਈ.ਐਲ.ਸੀ.) ਦੇ ਇੰਚਾਰਜ ਅਧਿਆਪਕਾਂ ਵਲੋਂ ਆਏ ਹੋਏ ਮਾਪਿਆਂ ਨੇ ਨੂੰ ਦੱਸਿਆ ਕਿ ਭਾਰਤ ਦੁਨੀਆ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰਕੇ ਇਸ ਲੋਕਤਾਂਤਰਿਕ ਪ੍ਰਣਾਲੀ ਦਾ ਹਿੱਸਾ ਬਣਨਾ ਚਾਹੀਦਾ ਹੈ।ਦੇਸ਼ ਦਾ ਹਰ ਨਾਗਰਿਕ ਜਿਸ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ,ਵੋਟ ਉਸਦਾ ਜ਼ਮਹੂਰੀ ਹੱਕ ਹੈ।ਜਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਵੋਟਰਾਂ ਦੀ ਸਹੂਲਤ ਲਈ ਕਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਚੋਣ ਕਮਿਸ਼ਨ ਵਲੋਂ ਵੋਟਰ ਹੈਲਪਲਾਈਨ ਐਪ,ਸੀ-ਵਿਜਿਲ ਐਪ,ਕੇ.ਵਾਈ.ਸੀ.ਐਪ ਅਤੇ ਸਕਸ਼ਮ ਐਪ ਬਣਾਈਆਂ ਗਈਆਂ ਹਨ,ਜਿਹਨਾਂ ਨੂੰ ਆਪਣੇ ਮੋਬਾਈਲ ਫ਼ੋਨ ਤੇ ਡਾਊਨਲੋਡ ਕਰਕੇ ਵੋਟਰ ਹਰ ਲੋੜੀਂਦੀ ਜਾਣਕਾਰੀ ਘਰ ਬੈਠੇ ਹਾਸਿਲ ਕਰ ਸਕਦੇ ਹਨ।ਚੋਣ ਕਮਿਸ਼ਨ ਵਲੋਂ ਕੀਤੇ ਜਾ ਰਹੇ ਇਹਨਾਂ ਉਪਰਾਲਿਆਂ ਦੀ ਆਏ ਹੋਏ ਮਾਪਿਆਂ ਨੇ ਬਹੁਤ ਸ਼ਲਾਘਾ ਕੀਤੀ ੳੇਤੇ ਉਹਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਵਾਰ ਆਪਣੇ ਵੋਟ ਪਾਉਣ ਦੇ ਹੱਕ ਦੀ ਜ਼ਰੂਰ ਵਰਤੋਂ ਕਰਣਗੇ।