ਜ਼ਿਲਾ ਡੀ ਐਡੀਕਸ਼ਨ ਅਤੇ ਰੀਹੈਬਲੀਟੇਸ਼ਨ ਸੋਸਾਇਟੀ ਦੀ ਅਹਿਮ ਮੀਟਿੰਗ ਹੋਈ

  • 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਪੀੜਤਾਂ ਦੇ ਇਲਾਜ ਨੂੰ ਬਣਾਇਆ ਜਾ ਰਿਹਾ ਹੈ ਯਕੀਨੀ,: ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ

ਤਰਨ ਤਾਰਨ, 28 ਮਾਰਚ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਜ਼ਿਲਾ ਡੀ-ਐਡੀਕਸ਼ਨ ਅਤੇ ਰੀਹੈਬਿਲੀਟੇਸ਼ਨ ਸੁਸਾਇਟੀ ਦੀ ਮੀਟਿੰਗ ਸ਼ੁਕਰਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੀਟਿੰਗ ਦੇ ਵਿੱਚ ਜ਼ਿਲ੍ਹੇ ਦੇ ਸਿਵਲ ਸਰਜਨ ਕਮ ਮੈਂਬਰ ਸੈਕਟਰੀ ਡਾ. ਗੁਰਪ੍ਰੀਤ ਸਿੰਘ ਰਾਏ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਰੂਪਮ ਚੌਧਰੀ ਅਤੇ ਹੋਰ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਦੱਸਿਆ ਕਿ ਉਹਨਾਂ ਵੱਲੋਂ ਜ਼ਿਲ੍ਹੇ ਦੇ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਵਾ ਰੀਹੈਬਲੀਟੇਸ਼ਨ (ਮੁੜ ਵਸੇਵਾ)  ਕੇਂਦਰਾਂ  ਬਾਰੇ ਸਿਹਤ  ਵਿਭਾਗ ਦੇ ਅਧਿਕਾਰੀਆਂ ਪਾਸੋਂ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਕੇਂਦਰਾਂ ਵਿਖ਼ੇ ਲੋੜੀਂਦਾ ਸੁਧਾਰ ਬਾਰੇ ਨਿਰਦੇਸ਼ ਜਾਰੀ ਕੀਤੇ। ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਦੇ ਵਿੱਚ ਸਿਹਤ ਵਿਭਾਗ ਵੱਲੋਂ ਦੋ ਨਸ਼ਾ ਛੁਡਾਊ ਕੇਂਦਰ, ਤਰਨ ਤਾਰਨ ਅਤੇ ਪੱਟੀ ਵਿਖੇ ਚਲਾਏ ਜਾ ਰਹੇ ਅਤੇ ਇਸ ਤੋਂ ਇਲਾਵਾ ਵਿਭਾਗ ਵੱਲੋਂ ਦੋ ਰੀਹੈਬਿਲੀਟੇਸ਼ਨ ਸੈਂਟਰ ਪਿੰਡ ਠਰੂ ਅਤੇ ਭੱਗੂਪੁਰ ਵਿਖੇ ਚਲਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 'ਚ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਕਿ ਨਸ਼ੇ ਤੋਂ ਪੀੜਿਤ ਵਿਅਕਤੀਆਂ ਨੂੰ ਮਿਆਰੀ ਇਲਾਜ ਮਿਲੇ, ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਦਾ ਜਲਦ ਤੋਂ ਜਲਦ ਹਿੱਸਾ ਬਣ ਸਕਣ। ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਦੱਸਿਆ ਸਿਹਤ ਵਿਭਾਗ ਵੱਲੋਂ  ਨਸ਼ਾ ਛੁੜਾਓ ਕੇਂਦਰਾਂ ਵਿਖੇ ਬੈਡਾਂ ਦੀ ਗਿਣਤੀ ਨੂੰ ਪਹਿਲਾਂ ਨਾਲੋਂ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਤਰਨ ਤਾਰਨ ਦੇ ਨਸ਼ਾ ਛੁਡਾਊ ਕੇਂਦਰ ਵਿਖ਼ੇ ਬੈਡਾਂ ਦੀ ਗਿਣਤੀ ਨੂੰ ਵਧਾ ਕਿ 20 ਕੀਤਾ ਗਿਆ ਹੈ, ਉੱਥੇ ਪੱਟੀ ਵਿਖੇ ਚੱਲ ਰਹੇ ਕੇਂਦਰ ਨੂੰ 12 ਬੈਡਾਂ ਦਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਿੰਡ ਠਰੂ ਅਤੇ ਪਿੰਡ ਭਗੂਪੁਰ ਵਿਖੇ 50-50 ਬੈਡਾਂ ਵਾਲੇ ਰੀਹੈਬਿਲੀਟੇਸ਼ਨ ਕੇਂਦਰ ਚਲਾਏ ਜਾ ਰਹੇ ਹਨ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ  ਦੱਸਿਆ ਕਿ ਉਹਨਾਂ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਨਿਰੰਤਰ ਨਿਰੀਖਣ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ  ਕਿ ਜ਼ਿਲ੍ਹੇ ਵਿੱਚ ਮੌਜੂਦ ਮਨੋਰੋਗ ਮਾਹਿਰ ਡਾ. ਵਿਨੋਦ ਕਪੂਰ ਨੂੰ ਨਸ਼ਾ ਛਡਾਊ ਕੇਂਦਰਾਂ ਅਤੇ ਰੀਹੈਬਿਲੀਟੇਸ਼ਨ ਸੈਂਟਰਾਂ ਦਾ ਨੋਡਲ ਅਫਸਰ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਪੀੜਤਾਂ ਨੂੰ ਵਧੀਆ ਕੋਂਸਲਿੰਗ ਅਤੇ ਇਲਾਜ ਮਿਲੇ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ  ਦੱਸਿਆ ਕਿ ਉਹਨਾਂ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਨਿਰੰਤਰ ਨਿਰੀਖਣ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ  ਕਿ ਜ਼ਿਲ੍ਹੇ ਵਿੱਚ ਮੌਜੂਦ ਮਨੋਰੋਗ ਮਾਹਿਰ ਡਾ. ਵਿਨੋਦ ਕਪੂਰ ਨੂੰ ਨਸ਼ਾ ਛਡਾਊ ਕੇਂਦਰਾਂ ਅਤੇ ਰੀਹੈਬਿਲੀਟੇਸ਼ਨ ਸੈਂਟਰਾਂ ਦਾ ਨੋਡਲ ਅਫਸਰ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਪੀੜਤਾਂ ਨੂੰ ਵਧੀਆ ਕੋਂਸਲਿੰਗ ਅਤੇ ਇਲਾਜ ਮਿਲੇ।