- ਆਉਣ ਵਾਲੇ ਦਿਨਾਂ ਵਿੱਚ ਕਲੱਸਟਰ ਅਤੇ ਨੋਡਲ ਅਫਸਰ ਆਪਣੇ ਨਿਰਧਾਰਤ ਪਿੰਡਾਂ ਵਿੱਚ ਪੁਲਿਸ ਕਰਮੀਆਂ ਸਮੇਤ ਮੌਜੂਦ ਰਹਿਣਗੇ
ਤਰਨ ਤਾਰਨ, 22 ਅਕਤੂਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼ੀ੍ ਸੰਦੀਪ ਕੁਮਾਰ ਆਈ. ਏ. ਐੱਸ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਬਹੁਤ ਹੀ ਸੁਚੱਜੇ ਢੰਗ ਨਾਲ ਕੰਟਰੋਲ ਕੀਤਾ ਜਾ ਰਿਹਾ ਹੈ ਅਤੇ ਸਥਿਤੀ ਬਿਲਕੁਲ ਸਥਿਰ ਹੈ । ਉਹਨਾਂ ਦੱਸਿਆ ਕਿ ਸਮੂਹ ਜਿਲਾ ਪ੍ਰਸ਼ਾਸਨ, ਖੇਤੀਬਾੜੀ ਵਿਭਾਗ , ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਬਹੁਤ ਤਨਦੇਹੀ ਨਾਲ ਫੀਲਡ ਵਿੱਚ ਕੰਮ ਕਰ ਰਹੇ ਹਨ ਜਿਸਦੇ ਨਤੀਜੇ ਵਜੋਂ ਅੱਜ ਦੇ ਦਿਨ ਤੱਕ ਲਈ 666 ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਪਿਛਲੇ ਸਾਲ ਨਾਲੋਂ ਘੱਟ ਹੋਈਆਂ ਹਨ। ਉਹਨਾ ਕਿਹਾ ਕਿ ਆਉਣ ਵਾਲੇ ਦਿਨ ਸਭ ਤੋਂ ਮਹੱਤਵਪੂਰਨ ਹਨ, ਕਿਉਂਕਿ ਇਸ ਸਮੇਂ ਵਾਢੀ ਸਿਖਰ 'ਤੇ ਹੈ। ਇਸ ਲਈ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਸਾਰੇ ਕਲੱਸਟਰ ਅਤੇ ਨੋਡਲ ਅਫਸਰ ਆਪਣੇ ਨਿਰਧਾਰਤ ਪਿੰਡਾਂ ਵਿੱਚ ਉਹਨਾ ਨੂੰ ਦਿੱਤੇ ਗਏ ਪੁਲਿਸ ਕਰਮੀਆਂ ਸਮੇਤ ਮੌਜੂਦ ਰਹਿਣਗੇ। ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪਨੂੰ ਨੇ ਦੱਸਿਆ ਕਿ ਕਿਸਾਨਾਂ ਨੂੰ ਕੈਂਪਾਂ, ਕਿਸਾਨ ਮਿਲਣੀਆਂ, ਬੱਚਿਆਂ ਨੂੰ ਸਕੂਲ ਅਸੈਂਬਲੀ , ਕਲਾਸਾਂ ਵਿੱਚ ਸਪੈਸ਼ਲ ਲੈਕਚਰਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਜੋ ਕਿ ਆਪਣੇ ਕਿਸਾਨ ਮਾਪਿਆਂ ਨੂੰ ਪਰਾਲੀ ਵੀ ਸਬੰਧੀ ਪੇ੍ਰਿਤ ਕਰ ਸਕਣ। ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਐਕਸ ਸੀਟੂ ਮਸ਼ੀਨਰੀ ਲਗਾਤਾਰ ਮੁੱਹਈਆ ਕਰਵਾਈ ਜਾ ਰਹੀ ਹੈ ਅਤੇ ਪਰਾਲੀ ਦੀਆਂ ਗੱਠਾਂ ਬਣਵਾ ਕੇ ਪਰਾਲੀ ਦੇ ਡੰਪਾ ਤੱਕ ਪਹੁੰਚਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਕਣਕ ਦੀ ਬਿਜਾਈ ਸ਼ੁਰੂ ਹੋਣ ਵਾਲੀ ਹੈ। ਕਿਸਾਨਾਂ ਨੂੰ ਕਣਕ ਦੀ ਵੱਧ ਤੋਂ ਵੱਧ ਬਿਜਾਈ ਇੰਨ ਸੀਟੂ ਮਸ਼ੀਨਰੀ ਨਾਲ ਕਰਵਾਈ ਜਾਵੇਗੀ। ਉਹਨਾ ਕਿਹਾ ਕਿ ਸਾਰਿਆਂ ਦੇ ਸਾਝੇ ਯਤਨਾਂ ਸਦਕਾ ਅਸੀ ਅੱਗ ਲੱਗਣ ਦੀਆਂ ਘਟਨਾਵਾਂ ਕਾਫੀ ਘਟਾਉਣ ਵਿਚ ਕਾਮਯਾਬ ਹੋਵਾਂਗੇ। ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪਨੂੰ ਨੇ ਸਮੂਹ ਕਿਸਾਨ ਵੀਰਾ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਕਣਕ ਦੇ ਬੀਜ ਤੇ ਸਬਸਿਡੀ ਲੈਣ ਲਈ ਆਨਲਾਈਨ www.agrimachinerypb.com ਤੇ ਮਿਤੀ 31/10/2023 ਤੱਕ ਆਪਣਾ ਬਿਨੈ ਪੱਤਰ ਦੇ ਸਕਦੇ ਹਨ, ਇਸਲਈ ਵੱਧ ਤੋਂ ਵੱਧ ਕਿਸਾਨ ਵੀਰ ਦਿਤੀ ਗਈ ਵੈਬਸਾਈਟ ਤੇ ਜਰੂਰ ਅਪਲਾਈ ਕਰਨ।