- ਚਾਰ ਪੜਾਵਾ 'ਚ ਹੋਵਾਗਾ ਸਮਾਗਮ
ਗੁਰਦਾਸਪੁਰ, 28 ਨਵੰਬਰ 2024 : ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਮਾਈ ਭਾਰਤ ਪਹਿਲਕਦਮੀ ਦੁਆਰਾ ਵਿਕਸਿਤ ਕੀਤੇ ਗਏ ਇੰਡੀਆ ਯੰਗ ਲੀਡਰਸ ਡਾਇਲਾਗ ਪ੍ਰੋਗਰਾਮ 'ਮੇਰਾ ਭਾਰਤ ਪੋਰਟਲ' 'ਤੇ ਆਯੋਜਿਤ ਕੀਤਾ ਗਿਆ। ਦੇਸ਼ ਭਰ ਦੇ ਚੁਣੇ ਹੋਏ ਨੌਜਵਾਨਾਂ ਨੂੰ ਰਾਸ਼ਟਰੀ ਯੁਵਾ ਦਿਵਸ ਤੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਮੌਕਾ ਮਿਲੇਗਾ। ਨਹਿਰੂ ਯੂਵਾ ਕੇਂਦਰ ਗੁਰਦਾਸਪੁਰ ਦੀ ਜ਼ਿਲ੍ਹਾ ਯੁਵਾ ਅਧਿਕਾਰੀ ਸੰਦੀਪ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਨੌਜਵਾਨਾਂ ਦੀ ਰਾਜਨੀਤੀ ਅਤੇ ਨਾਗਰਿਕ ਜੀਵਨ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਅਤੇ ਉਨ੍ਹਾਂ 15-29 ਸਾਲ ਦੀ ਉਮਰ ਦੇ ਸਮੂਹ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਅਤੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ। ਇਸ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਚਾਰ ਪੜਾਵਾਂ ਵਿੱਚ ਕਰਵਾਏ ਜਾਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈਣਾ ਹੋਵੇਗਾ। ਇਸ ਦੇ ਤਹਿਤ, ਮਾਈ ਯੁਵਾ ਭਾਰਤ ਪਲੇਟਫਾਰਮ ਤੇ 25 ਨਵੰਬਰ 2024 ਤੋਂ 5 ਦਸੰਬਰ 2024 ਤੱਕ ਹੋਣ ਵਾਲੇ ਡਿਜੀਟਲ ਕੁਇਜ਼ ਵਿੱਚ 15-29 ਸਾਲ ਦੀ ਉਮਰ ਦੇ ਨੌਜਵਾਨ ਭਾਗ ਲੈਣਗੇ