- ਬੇਰਿੰਗ ਕਾਲਜ ਬਟਾਲਾ ਵਿਖੇ ਕਰਵਾਇਆ ਜਾਵੇਗਾ ਸਮਾਗਮ
ਬਟਾਲਾ, 25 ਜੂਨ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੱਲ 26 ਜੂਨ ਨੂੰ ਸਵੇਰੇ 11 ਵਜੇ ਸਥਾਨਕ ਬੇਰਿੰਗ ਕਾਲਜ ਬਟਾਲਾ ਵਿਖੇ ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਜਾਵੇਗਾ। ਇਹ ਜਾਣਕਾਰੀ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਦਿੱਤੀ। ਐਸਡੀਐਮ ਬਟਾਲਾ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਪ੍ਰਸ਼ਾਸ਼ਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।ਉਨਾ ਨੇ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਹੋਰ ਅੱਗੇ ਵਧ ਸਕੇ ।