- ਪੁਲਿਸ ਲਾਈਨ ਤਰਨ ਤਾਰਨ ਵਿਖੇ 21 ਜੂਨ ਨੂੰ ਆਯੋਜਿਤ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਤਰਨ ਤਾਰਨ, 19 ਜੂਨ : ਇਸ ਸਾਲ ਦਾ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ, 2023 ਨੂੰ ``ਹਰ ਘਰ ਆਂਗਨ`` ਥੀਮ ਹੇਠ ਮਨਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ 9ਵੇਂ ਅੰਤਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸੇਵੇਰ 7 ਵਜੇ ਤੋਂ 8 ਵਜੇ ਤੱਕ ਪੁਲਿਸ ਲਾਈਨ ਤਰਨ ਤਾਰਨ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਹਦਾਇਤ ਕੀਤੀ ਕਿ ਅੰਤਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਵੇ ਅਤੇ ਇਸ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਹੋਰ ਲੋਕਾਂ ਨੂੰ ਵੀ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਯੁਰਵੈਦਿਕ/ਯੂਨਾਨੀ ਅਫਸਰ ਤਰਨ ਤਾਰਨ ਡਾ. ਸਰਬਜੀਤ ਕੌਰ ਨੇ ਦੱਸਿਆ ਕਿ 21 ਜੂਨ ਨੂੰ ਸਵੇਰੇ 07:00 ਵਜੇ ਤੋਂ 08:00 ਵਜੇ ਤੱਕ ਹੋਣ ਵਾਲੇ ਇਸ ਸਮਾਗਮ ਦੌਰਾਨ ਯੋਗਾ ਟ੍ਰੇਨਰ ਵੱਲੋਂ ਯੋਗਾ ਕਰਵਾਇਆ ਜਾਵੇਗਾ।ਉਹਨਾਂ ਕਿ ਇਸ ਯੋਗਾ ਦਿਵਸ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਅਕਤੀ ਸਵੇਰੇ 6:30 ਵਜੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਪਹੁੰਚਣ ਦੀ ਕ੍ਰਿਪਾਲਤਾ ਕਰਨ।ਉਹਨਾਂ ਕਿਹਾ ਕਿ ਉਕਤ ਤੋਂ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਵੀ ਅੰਤਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ।