ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਮਾਨ ਵੱਲੋਂ ਦਿੱਤੇ ਬਿਆਨ ਦਾ ਦਿੱਤਾ ਜਵਾਬ

ਅੰਮ੍ਰਿਤਸਰ, 28 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਕੀਤੀ ਬਿਆਨਬਾਜੀ ਦਾ ਜਵਾਬ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਟਵੀਟ ਕਰਕੇ ਲਿਖਿਆ ਕਿ ਭਗਵੰਤ ਮਾਨ ਜੀ, ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿੱਕਾ ਜਿਹਾ ਨੁਮਾਇੰਦਾ ਹਾਂ। ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ਼ ਵੀ ਹੈ। ਤੁਸੀਂ ਠੀਕ ਕਿਹਾ ਕਿ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਿਕ ਲੋਕ ਵਰਤ ਜਾਂਦੇ ਹਨ।ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ, ਪਰ ਤੁਸੀਂ ਧਿਆਨ ਰੱਖੋ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਆਪ ਜੀ ਵਰਗੇ ਰਾਜਨੀਤਿਕ ਲੋਕਾਂ ਨੂੰ ਰਾਜਨੀਤਿਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿੱਚ ਕਰਾਂਗੇ, ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨ੍ਹਾਂ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈ। ਵਾਹਿਗੁਰੂ ਭਲੀ ਕਰੇ।