ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਬਿਹਾਰ ਦੇ ਪ੍ਰਧਾਨ ਸਮੇਤ ਸਾਰੇ ਮੈਬਰਾਂ ਨੂੰ ਤਲਬ ਕੀਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਦੀ ਪਦਵੀ ਦਾ ਵਿਵਾਦ ਕੁਝ ਮਹੀਨਿਆਂ ਤੋਂ ਚੱਲ ਰਿਹਾ ਹੈ। ਇਸ ਵਿਵਾਦ ਨੂੰ ਹੱਲ ਕਰਨ 'ਚ ਬੋਰਡ ਵੀ ਨਾ ਕਾਮਯਾਬ ਰਿਹਾ ਹੈ । ਦੱਸ ਦਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਵੀ ਆ ਰਿਹਾ ਹੈ। ਇਸ ਮੌਕੇ ਇਹ ਵਿਵਾਦ ਸਿੱਖ ਪੰਥ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਸੋਸ਼ਲ ਮੀਡੀਆ, TV ਚੈਨਲਾਂ 'ਚ ਕਾਫੀ ਖਬਰਾਂ ਆ ਰਹੀਆਂ ਹਨ। ਜਿਸ ਨੂੰ ਲੈ ਕੇ ਸਿੱਖਾਂ ਦੇ ਮਨਾਂ ਨੂੰ ਕਾਫੀ ਠੇਸ ਪਹੁੰਚ ਰਹੀ ਹੈ। ਮੈਬਰਾਂ ਵਲੋਂ ਅਹੁਦਿਆਂ ਦੀ ਲਾਲਚ 'ਚ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ। ਇਸ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੈਬਰਾਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਦੇ ਸਮੂਹ ਮੌਜੂਦਾ ਮੈਬਰ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣਗੇ ।ਪੇਸ਼ ਨਾ ਹੋਣ ਕੇ ਮੈਬਰਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ।