- ਵਿਧਾਨ ਸਭਾ ਹਲਕਾ ਬਟਾਲਾ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ: ਵਿਧਾਇਕ ਸ਼ੈਰੀ ਕਲਸੀ
ਬਟਾਲਾ, 23 ਜੂਨ : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀਆਂ ਲੋਕਪੱਖੀ ਤੇ ਵਿਕਾਸ ਮੁਖੀ ਨੀਤੀਆਂ ਤੋਂ ਪਰਭਾਵਿਤ ਹੋ ਕੇ ਮਲਾਵੇ ਦੀ ਕੋਠੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ “ ਜਤਿੰਦਰ ਕੁਮਾਰ ( ਸੇਮੀ ) “ ਅਪਣੇ ਕਈ ਪਰਿਵਾਰਾਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਕਲਸੀ ਨੇ ਮਲਾਵੇ ਦੀ ਕੋਠੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ “ ਜਤਿੰਦਰ ਕੁਮਾਰ ( ਸੇਮੀ ) ਤੇ ਉਨ੍ਹਾਂ ਪਰਿਵਾਰਕ /ਸਾਥੀਆਂ ਦਾ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਤੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਜਾ ਰਹੇ ਹਨ। ਉਨਾਂ ਕਿਹਾ ਕਿ ਆਪ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਲੋਂ ਆਮ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੂਰ ਕੀਤੀਆਂ ਜਾ ਰਹੀਆਂ ਹਨ ਤੇ ਪਾਰਟੀ ਦੇ ਵਲੰਟੀਅਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਮਿਲ ਕੇ ਲਗਾਤਾਰ ਹਲਕੇ ਦੇ ਵਿਕਾਸ ਲਈ ਪੁਰਜੋਰ ਕੋਸ਼ਿਸ ਕਰ ਰਹੇ ਹਨ ਅਤੇ ਉਨਾਂ ਵਲੋਂ ਕੀਤੇ ਯਤਨਾਂ ਨੂੰ ਬੂਰ ਵੀ ਪੈ ਰਿਹਾ ਹੈ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਚੱਲ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਖੂਬਸੂਰਤ ਤੇ ਵਿਕਾਸ ਪੱਖੋ ਸੂਬੇ ਦਾ ਮੋਹਰੀ ਸ਼ਹਿਰ ਬਣਾਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ ਉਨਾਂ ਦੱਸਿਆ ਕਿ ਸ਼ਹਿਰ ਬਟਾਲਾ ਦੇ ਐਂਟਰੀ ਪੁਆਇੰਟਾਂ ਤੇ ਸ਼ਾਨਦਾਰ ਗੇਟਾਂ ਦੀ ਉਸਾਰੀ ਕਰਵਾਈ ਜਾਵੇਗੀ ਅਤੇ ਸ਼ਹਿਰ ਵਿਚਲੇ ਪ੍ਰਮੁੱਖ ਚੌਕਾਂ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਹਲਕੇ ਦੇ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਕਰੋੜਾਂ ਸਰਬਪੱਖੀ ਵਿਕਾਸ ਕੰਮ ਚੱਲ ਰਹੇ ਹਨ ਅਤੇ ਉਹ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ। ਇਸ ਮੌਕੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਜਤਿੰਦਰ ਕੁਮਾਰ ਸੇਮੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਸ਼ੈਰੀ ਕਲਸੀ ਦੀਆਂ ਲੋਕਪੱਖੀ ਨੀਤੀਆਂ ਤੋਂ ਪਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਹੁਣ ਉਹ ਵਿਧਾਇਕ ਸ਼ੈਰੀ ਕਲਸੀ ਨਾਲ ਡੱਟ ਕੇ ਸਾਥ ਰਹਿਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਵਾਲੰਟੀਅਰ ਮੋਜੂਦ