- ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਗਰੂਕ
ਬਟਾਲਾ, 23 ਅਕਤੂਬਰ 2024 : ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਕੇ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਐੱਸ.ਡੀ.ਐੱਮ ਬਟਾਲਾ ਸ਼੍ਰੀ ਵਿਕਰਮਜੀਤ ਸਿੰਘ ਵੱਲ਼ੋਂ ਬਟਾਲਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਲਗਾਤਾਰ ਮਿਲਿਆ ਜਾ ਰਿਹਾ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਮਨਜੋਤ ਸਿੰਘ, ਬਲਾਕ ਖੇਤੀਬਾੜੀ ਅਫਸਰ ਬਟਾਲਾ ਡਾ. ਪਰਮਬੀਰ ਸਿੰਘ ਕਾਹਲੌ ਅਤੇ ਖੇਤੀਬਾੜੀ ਵਿਕਾਸ ਅਫਸਰ ਜੋਬਨਜੀਤ ਸਿੰਘ ਅਤੇ ਬਲਾਕ ਬਟਾਲਾ ਅਤੇ ਕਾਦੀਆਂ ਦੇ ਪਿੰਡਾ ਨਾਲ ਸਬੰਧਤ ਕਲਸਟਰ ਅਫਸਰ, ਨੋਡਲ ਅਫਸਰ, ਪਟਵਾਰੀ ਅਤੇ ਐੱਸ.ਐੱਚ. ੳ. ਵੀ ਮੌਜੂਦ ਸਨ। ਅੱਜ ਪਿੰਡ ਪ੍ਰਤਾਪਗੜ੍ਹ, ਬਹਾਦੁਰ ਹੁਸੈਨ, ਪੰਜਗਰਾਈਆਂ, ਤਾਰਾ, ਪੀਰੋਵਾਲੀ ਵਿਖੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾ ਗਿਆ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਇੱਕ ਕਾਨੂੰਨੀ ਅਪਰਾਧ ਹੈ ਅਤੇ ਇਸ ਨਾਲ ਵਾਤਾਵਰਣ ਦੁਸ਼ਿਤ ਹੁੰਦਾ ਹੈ ਅਤੇ ਕਈ ਕਿਸਮ ਦੀਆਂ ਬਿਮਾਰੀਆਂ ਵੀ ਫੈਲਦੀਆਂ ਹਨ। ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਖ਼ਤਮ ਹੁੰਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ। ਇਸ ਮੌਕੇ ਕਿਸਾਨਾਂ ਕੋਲੋ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰਣ ਵੀ ਲਿਆ ਗਿਆ।