- ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in ‘ਤੇ ਕਰ ਸਕਦੇ ਹਨ ਆੱਨਲਾਈਨ ਅਪਲਾਈ
ਤਰਨ ਤਾਰਨ, 16 ਅਗਸਤ : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆੱਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਅਗਸਤ, 2023 ਤੱਕ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ, ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in ‘ਤੇ ਆੱਨਲਾਈਨ ਅਪਲਾਈ ਕਰ ਸਕਦੇ ਹਨ।ਰਾਸ਼ਟਰੀ ਬਾਲ ਪੁਰਸਕਾਰ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਕਿ ਮਾਨਯੋਗ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਯੋਗ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ, ਜਿੰਨ੍ਹਾ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸੇਸ਼ ਅਸਾਧਾਰਨ ਉਪਲੱਬਧੀ ਹਾਸਿਲ ਕੀਤੀ ਹੋਵੇ।ਉਹ ਅਸਧਾਰਨ ਬੱਚੇ, ਜਿੰਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ `ਤੇ ਮਾਨਤਾ ਦੇ ਹੱਕਦਾਰ ਹਨ। ਇਸ ਤੋਂ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ “ਭਾਰਤੀ ਬਾਲ ਕਲਿਆਣ ਪਰਿਸ਼ਦ” ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਕੋਈ ਮਾਨਤਾ ਜਾਂ ਸਹਾਇਤਾ ਨਹੀਂ ਦਿੱਤੀ ਜਾਂਦੀ ਹੈ, ਇਸ ਲਈ “ਭਾਰਤੀ ਬਾਲ ਕਲਿਆਣ ਪਰਿਸ਼ਦ” ਵੱਲੋਂ ਜਾਰੀ ਕਿਸੇ ਵੀ ਤਰ੍ਹਾ ਦੇ ਰਾਸ਼ਟਰੀ ਬਾਲ ਪੁਰਸਕਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇ।ਸਿਰਫ਼ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https://awards.gov.in ‘ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਇਹ ਪੁਰਸ਼ਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ, ਇਸ ਲਈ ਜਿਲ੍ਹੇ ਦੇ ਅਜਿਹੇ ਬੱਚਿਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ ਤਾਂ ਜੋ ਇੰਨ੍ਹਾ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ। ਵਧੇਰੇ ਜਾਣਕਾਰੀ ਲਈ ਸ਼੍ਰੀ ਰਾਜੇਸ਼ ਕੁਮਾਰ, ਜਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ, ਕਮਰਾ ਨੰਬਰ 311, ਤੀਜੀ ਮੰਜਿਲ ਮੋਬਾਇਲ ਨੰਬਰ 9463903411 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।