- ਐਮ:ਐਸ:ਪੀ ਤੋਂ ਹੇਠਾਂ ਫਸਲ ਵੇਚਣ ਤੇ ਗੁੰਮਰਾਹ ਕਰਨ ਸਬੰਧੀ ਮੋਬਾਇਲ ਨੰਬਰ 7973867446 ਤੇ ਜਾਣਕਾਰੀ ਕੀਤੀ ਜਾਵੇ ਸਾਂਝੀ
ਅੰਮ੍ਰਿਤਸਰ, 23 ਅਕਤੂਬਰ, 2024 : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਨੂੰ ਆਪਣੀ ਫਸਲ ਐਮ:ਐਸ:ਪੀ ਤੋਂ ਹੇਠਾਂ ਵੇਚਣ ਲਈ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਮੰਡੀ ਦੇ ਆੜਤੀਆਂ, ਇੰਸਪੈਕਟਰ, ਸਕੱਤਰ, ਸ਼ੈਲਰ ਅਤੇ ਪ੍ਰਾਈਵੇਟ ਖਰੀਦਦਾਰਾਂ ਖਿਲਾਫ ਉਨ੍ਹਾਂ ਦੀ ਸ਼ਮੂਲੀਅਤ ਪਾਏ ਜਾਣ ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨ ਮੈਡਮ ਸਾਕਸ਼ੀ ਸਾਹਨੀ ਨੇ ਜੰਡਿਆਲਾ ਮੰਡੀ ਦਾ ਦੌਰਾ ਕਰਨ ਉਪਰੰਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਆਮ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਐਮ:ਐਸ:ਪੀ ਤੋਂ ਹੇਠਾਂ ਫਸਲ ਵੇਚਣ ਦੀ ਕੋਈ ਘਟਨਾ ਆਉਂਦੀ ਹੈ ਤਾਂ ਉਹ ਮੋਬਾਇਲ ਨੰਬਰ 7973867446 ਤੇ ਜਾਣਕਾਰੀ ਸਾਂਝੀ ਕਰਨ ਤਾਂ ਜੋ ਇਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਕਿਸਾਨ ਵੀਰ ਆਪਣੇ ਮੋਬਾਇਲ ਫੋਨ ਰਾਹੀਂ ਵੈਬਐਕਸ ਤੇ ਜਾ ਕੇ ਸ਼ਾਮ 4.30 ਤੋਂ 6.30 ਵਜੇ ਤੱਕ ਦਿੱਤੇ ਲਿੰਕ ਉਤੇ https://dgrpunjab.webex.com/dgrpunjab/j.php... ਜਾ ਕੇ ਮੀਟਿੰਗ ਨੰਬਰ 25117742669 ਅਤੇ ਪਾਸਵਰਡ 12345 ਲਗਾ ਕੇ ਮੀਟਿੰਗ ਨਾਲ ਜੁੜ ਸਕਦਾ ਹੈ ਅਤੇ ਇਸ ਮੀਟਿੰਗ ਵਿੱਚ ਆਪਣੀਆਂ ਮੁਸ਼ਕਲਾਂ ਜਾਂ ਸ਼ਿਕਾਇਤਾਂ ਨੂੰ ਦੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਤੁਰੰਤ ਹੀ ਉਨ੍ਹਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇਗਾ।