ਅੰਮ੍ਰਿਤਸਰ, 17 ਦਸੰਬਰ 2024 : ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਦੇ ਬਾਹਰ ਮੰਗਲਵਾਰ ਤੜਕੇ 3:15 ਵਜੇ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਪੁਲਿਸ ਕਰਮਚਾਰੀ ਅਤੇ ਆਸਪਾਸ ਦੇ ਘਰਾਂ ਦੇ ਲੋਕ ਤੁਰੰਤ ਬਾਹਰ ਆ ਗਏ। ਧਮਾਕੇ ਤੋਂ ਤੁਰੰਤ ਬਾਅਦ ਪੁਲਿਸ ਮੁਲਾਜ਼ਮਾਂ ਨੇ ਥਾਣੇ ਦੇ ਗੇਟ ਬੰਦ ਕਰ ਦਿੱਤੇ ਅਤੇ ਚੌਕਸ ਹੋ ਗਏ। ਪੁਲਿਸ ਨੇ ਮੌਕੇ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਮੁਲਾਜ਼ਮਾਂ ਨੇ ਸਵੇਰੇ ਇਸਲਾਮਾਬਾਦ ਥਾਣੇ ਦੇ ਬਾਹਰ ਧਮਾਕੇ ਦੀ ਆਵਾਜ਼ ਸੁਣੀ ਸੀ। ਇਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਸਾਰੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਕੀਤੀ। ਜਾਂਚ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਇੱਕ ਧਮਾਕਾ ਯਕੀਨੀ ਤੌਰ ‘ਤੇ ਸੁਣਿਆ ਗਿਆ ਸੀ, ਫਿਲਹਾਲ ਇਸਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹਾਲ ਹੀ ਵਿੱਚ ਥਾਣੇ ਦੇ ਬਾਹਰ ਹੋਏ ਧਮਾਕਿਆਂ ਨਾਲ ਸਬੰਧਤ ਇੱਕ ਪੂਰੇ ਗਰੋਹ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਦੋ-ਤਿੰਨ ਸਾਥੀਆਂ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਉਹ ਵੀ ਪੁਲਿਸ ਦੇ ਰਡਾਰ ‘ਤੇ ਹੈ। ਜਲਦੀ ਹੀ ਉਹ ਵੀ ਫੜੇ ਜਾਣਗੇ ਅਤੇ ਇਸ ਪੂਰੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾਵੇਗਾ।