ਚੇਅਰਮੈਨ  ਪਨੂੰ ਦੀ ਪ੍ਰਧਾਨਗੀ ਹੇਠ ਪਿੰਡ ਹਰਦੋਝੰਡੇ ਵਿਖੇ ਮੀਟਿੰਗ-ਕਾਂਗਰਸ ਪਾਰਟੀ ਦੀ ਮੋਜੂਦਾ ਪੰਚਾਇਤ, ਆਪ ਪਾਰਟੀ ਵਿੱਚ ਹੋਈ ਸ਼ਾਮਲ

  • ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾਣਗੇ-ਚੇਅਰਮੈਨ ਪਨੂੰ

ਫਤਿਹਗੜ੍ਹ ਚੂੜੀਆਂ, 7 ਫਰਵਰੀ 2025 : ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਹਰਦੋਝੰਡੇ ਵਿੱਚ ਸ. ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਅਤੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਦਿਹਾਤੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਕਾਂਗਰਸ ਦੀ ਪੰਚਾਇਤ, ਜਿਸ ਵਿੱਚ ਮੌਜੂਦਾ ਕਾਂਗਰਸ ਸਰਪੰਚ ਰੁਪਿੰਦਰ ਕੌਰ, ਦਿਲਰਾਜ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਕੌਰ, ਹਰਦੀਪ ਸਿੰਘ (ਸਾਰੇ ਮੌਜੂਦਾ ਮੈਂਬਰ), ਸੁਲੱਖਣ ਸਿੰਘ, ਕਰਮ ਸਿੰਘ, ਹੀਰਾ ਸਿੰਘ, ਲਵਪ੍ਰੀਤ ਸਿੰਘ, ਵਿਜੇ ਕੁਮਾਰ, ਗਗਨ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਕੌਰ, ਮੰਗਲ ਸਿੰਘ, ਰਤਨ ਸਿੰਘ, ਜਰਨੈਲ ਸਿੰਘ, ਗਿਆਨ ਕੌਰ, ਸਰਵਣ ਕੌਰ, ਸ਼ਿੰਦਰ ਕੌਰ, ਅਮਰਜੀਤ ਸਿੰਘ, ਗੁਰਨਾਮ ਸਿੰਘ, ਨਰਿੰਦਰ ਸਿੰਘ, ਕਸ਼ਮੀਰ ਸਿੰਘ, ਕੁਲਦੀਪ ਕੌਰ, ਰਮਜੀਤ ਕੌਰ, ਜਗਜੀਤ ਸਿੰਘ, ਹਰਦੀਪ ਸਿੰਘ, ਮਨਪ੍ਰੀਤ ਸਿੰਘ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ 25 ਤੋਂ 30 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਈ ਸ਼ਾਮਿਲ ਹੋਏ। ਇਸ ਮੌਕੇ ਆਪ ਪਾਰਟੀ ਵਿੱਚ ਸਾਮਲ ਹੋਣ ਵਾਲਿਆਂ ਦੇ ਸਵਾਗਤ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹਰੇਕ ਵਰਗ ਦੀ ਭਲਾਈ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਸਦਕਾ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋ ਦਿਨ ਵੱਧ ਰਿਹਾ ਹੈ। ਉਨਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕੰਮ ਕਰਵਾਏ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਸਰਪੰਚ ਪ੍ਰਗਟ ਸਿੰਘ ਛਿਛਰੇਵਾਲ, ਸਰਪੰਚ ਸਚਿਨ ਦੀਪ ਸਿੰਘ ਛਿਛਰੇਵਾਲ ਖੁਰਦ, ਸੁਖਦੇਵ ਸਿੰਘ ਰਿੰਕੂ, ਜਗਦੀਪ ਸਿੰਘ ਛਿਛਰੇਵਾਲ, ਗੁਰਬਿੰਦਰ ਸਿੰਘ ਕਾਦੀਆਂ ਗੁਰਦੇਵ ਸਿੰਘ ਔਜਲਾ, ਸਰਪੰਚ ਕੁਲਬੀਰ ਸਿੰਘ, ਕਰਮਜੀਤ ਸਿੰਘ ਪੀਏ, ਮਲਜਿੰਦਰ ਸਿੰਘ ਪੁਰੀਆ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ ਸਰਪੰਚ ਕਰਨ ਬਾਠ, ਹਰਪ੍ਰੀਤ ਸਿੰਘ, ਗੁਰ ਪ੍ਰਤਾਪ ਸਿੰਘ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।