- SGPC ਕਮੇਟੀ ਦੀ ਅੰਤਰਿਮ ਬੈਠਕ ਹੋਈ,
- 8 ਨਵੰਬਰ ਨੂੰ ਸੱਦਿਆ ਗਿਆ SGPC ਦਾ ਇਜਲਾਸ, ਹੋਵੇਗੀ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ
ਅੰਮ੍ਰਿਤਸਰ, 19 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ 8 ਨਵੰਬਰ 2023 ਨੂੰ ਜਨਰਲ ਇਜਲਾਸ ਸੱਦਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ, ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਅਤੇ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਜਾਵੇਗੀ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿਮ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੂਜੀ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਸੇਵਾ ਨਿਭਾਅ ਰਹੇ ਹਨ ਅਤੇ ਉਨ੍ਹਾਂ ਦਾ ਕਾਰਜਕਾਲ ਨਵੰਬਰ ਮਹੀਨੇ ਖ਼ਤਮ ਹੋ ਰਿਹਾ ਹੈ। ਪਿਛਲੀ ਵਾਰ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਪ੍ਰਧਾਨਗੀ ਦੀ ਦੌੜ ਵਿੱਚ ਸਨ ਪਰ ਬੀਬੀ ਜਗੀਰ ਕੌਰ ਨੂੰ ਬਹੁਤ ਘੱਟ ਮੈਂਬਰਾਂ ਦਾ ਸਮਰਥਨ ਹਾਸਿਲ ਹੋਇਆ ਸੀ। ਜਿਸ ਕਾਰਨ ਹਰਜਿੰਦਰ ਸਿੰਘ ਧਾਮੀ ਵੱਡੇ ਫਰਕ ਨਾਲ ਜਿੱਤੇ ਗਏ ਸਨ।