ਅੰਮ੍ਰਿਤਸਰ : ਪੰਜਾਬ ਦੇ ਹਵਾ ਪਾਣੀ ਨੂੰ ਬਚਾਉਣ ਲਈ ਇੱਕ ਪੱਤਰ ਲਿਖ ਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ, ਪਾਣੀ ਅਤੇ ਹਵਾ ਨੂੰ ਬਚਾਉਣ ਲਈ ਆਪਣੀ ਅਵਾਜ਼ ਬੁਲੰਦ ਕਰਨ ਲਈ ਕਿਹਾ ਗਿਆ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵੱਡਾ ਬਿਆਨ ਦਿੰਦਿਆ ਕਿਹਾ ਕਿ ਉਨ੍ਹਾਂ ਦੀ ਭਾਵੇਂ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੋਈ ਗੱਲਬਾਤ ਨਹੀਂ ਹੋਈ ਹੋਵੇ, ਪਰ ਜੇਕਰ ਕੋਈ ਵੀ ਵਿਅਕਤੀ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਦਾ ਹੈ ਤਾਂ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਵਾਤਾਵਰਣ ਨੂੰ ਸਾਫ ਸੁੱਧਰਾ ਬਣਾਉਣ ਲਈ ਇੱਕ ਮੰਗ ਪੱਤਰ ਦੇ ਕੇ ਸਹਿਯੋਗ ਦੀ ਮੰਗ ਕੀਤੀ ਗਈ ਹੈ।