ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸ੍ਰੀ ਹਰਗੋਬਿੰਦਪੁਰ ਸਾਹਿਬ, 17 ਅਪ੍ਰੈਲ 2025 : ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਤਹਿਤ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਅਮਰਪਾਲ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਖੋਜੇਵਾਲ ਵਿਖੇ 3 ਲੱਖ 35 ਹਜ਼ਾਰ ਰੁਪਏ, ਸੰਦਲਪੁਰ ਵਿਖੇ 9 ਲੱਖ ਇੱਕ ਹਜ਼ਾਰ ਰੁਪਏ, ਬਹਾਦਰ ਹੁਸੈਨ ਵਿਖੇ 15 ਲੱਖ 6 ਹਜ਼ਾਰ 669 ਰੁਪਏ ਅਤੇ ਪੰਜ ਗਰਾਈਆਂ ਵਿਖੇ 9 ਲੱਖ 88 ਹਜ਼ਾਰ 400 ਰੁਪਏ ਅਤੇ ਸਰਕਾਰੀ ਮਿਡਲ ਸਕੂਲ ਬਹਾਦਰ ਹੁਸੈਨ ਵਿਖੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ ਤਵੱਜੋਂ ਦਿੰਦਿਆਂ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਕੂਲਾਂ ਵੱਲੋਂ ਬੱਚਿਆਂ ਨੂੰ ਲਵਾਏ ਜਾਂਦੇ ਟੂਰ ਤੇ ਸਿੱਖਣ ਦੇ ਹੋਰ ਮੌਕੇ ਮੁਹੱਈਆ ਕਰਨ ਨਾਲ ਵਿਦਿਆਰਥੀਆਂ ਦੀ ਸੋਚ ਦਾ ਦਾਇਰਾ ਵਿਸ਼ਾਲ ਹੋ ਰਿਹਾ ਹੈ। ਇਸ ਮੌਕੇ ਬੀ.ਪੀ.ਈ.ਓ ਜਸਵਿੰਦਰ ਸਿੰਘ, ਰਾਜੂ ਭਿੰਡਰ ਪੀ.ਏ, ਸਲਾਹਕਾਰ ਪਰਮਬੀਰ ਸਿੰਘ ਰਾਣਾ, ਪੀ ਏ ਸੁਖਦੇਵ ਸਿੰਘ ਰੋਮੀ ਅਤੇ ਸਰਪੰਚ ਗੁਰਮੀਤ ਸਿੰਘ ਪਨੂੰ ਆਦਿ ਹਾਜ਼ਰ ਸਨ।