ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਬਰਿਆਰ, ਚੌਧਰੀਵਾਲ, ਲਾਧੂ ਭਾਣਾ ਤੇ ਸਦਾਰੰਗ ਸਮੇਤ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

  • ਕਿਹਾ-ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਦੇਣ ਦੇ ਮੰਤਵ ਨਾਲ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ

ਸ੍ਰੀ ਹਰਗੋਬਿੰਦਪੁਰ ਸਾਹਿਬ, 23 ਅਪ੍ਰੈਲ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ ’ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਰਿਆਰ ਵਿਖੇ 11 ਲੱਖ 41 ਹਜਾਰ 370 ਰੁਪਏ, ਚੌਧਰੀਵਾਲ ਵਿਖੇ 12 ਲੱਖ 53 ਹਜ਼ਾਰ ਰੁਪਏ, ਗੰਡੇ ਕੇ 80 ਹਜਾਰ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਲਾਧੂ ਭਾਣਾ, ਸਦਾਰੰਗ ਅਤੇ ਸਰਕਾਰੀ ਮਿਡਲ ਸਕੂਲ ਚੌਧਰੀਵਾਲ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ  ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦਾ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਗਈ ਹੈ ਅਤੇ ਵਿਦਿਆਰਥੀਆਂ ਦੇ ਪੜ੍ਹਨ ਦਾ ਬਹੁਤ ਵਧੀਆ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਦੇਣ ਦੇ ਮੰਤਵ ਨਾਲ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਵਿਦਿਆਰਥੀਆਂ ਲਈ ਸ਼ਾਨਦਾਰ ਕਲਾਸ ਰੂਮ, ਬੈਠਣ ਲਈ ਬੈਂਚ, ਲਾਇਬ੍ਰੇਰੀ, ਕੰਪਿਊਟਰ ਲੈਬ ਅਤੇ ਸਾਫ਼ ਸੁਥਰੇ ਵਾਸ਼ਰੂਮ ਆਦਿ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਸੁਖਾਵਾਂ ਮਾਹੋਲ ਪ੍ਰਦਾਨ ਕੀਤਾ ਗਿਆ ਹੈ। ਇਸ ਮੌਕੇ ਬੀ.ਪੀ.ਈ.ਓ ਜਸਵਿੰਦਰ ਸਿੰਘ, ਬੀ ਪੀ ਈ ਓ ਤਰਸੇਮ ਸਿੰਘ ਰਿਆੜ, ਬੀ ਐਨ ਓ ਰਾਮ ਲਾਲ, ਪੀ ਏ ਰਾਜੂ ਭਿੰਡਰ, ਪੀ ਏ ਸੁਖਦੇਵ ਸਿੰਘ ਰੋਮੀ, ਸਲਾਹਕਾਰ ਪਰਮਬੀਰ ਸਿੰਘ ਰਾਣਾ ਅਤੇ ਸਿੱਖਿਆ ਸੁਧਾਰ ਕਮੇਟੀ ਦੇ ਕੋਆਰਡੀਨੇਟਰ ਜੋਨੀ ਘੁਮਾਣ ਆਦਿ ਹਾਜ਼ਰ ਸਨ।