- ਦਰਿਆ ਬਿਆਸ ਨੇੜਲੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਜਾਰੀ
ਸ੍ਰੀ ਹਰਗੋਬਿੰਦਪੁਰ ਸਾਹਿਬ, 18 ਅਗਸਤ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਅਤੇ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੋਰਾ ਕੀਤਾ ਗਿਆ ਤੇ ਲੋਕਾਂ ਦਾ ਹਾਲ ਜਾਣਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਮੁਸ਼ਕਿਲ ਦੀ ਘੜੀ ਵਿੱਚ ਉਨਾਂ ਦੇ ਨਾਲ ਹੈ ਅਤੇ ਰਾਹਤ ਕਾਰਜ ਤੇਜ਼ੀ ਨਾਲ ਜਾਰੀ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਵੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੈਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਸਾਰਾ ਪ੍ਰਸ਼ਾਸਨ ਰਾਹਤ ਕਾਰਜਾਂ ਵਿੱਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਰੈਸਕਿਊ ਟੀਮਾਂ ਵੱਲੋਂ ਜਿਥੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਓਥੇ ਨਾਲ ਹੀ ਮਾਲ-ਡੰਗਰ ਦਾ ਖਿਆਲ ਵੀ ਰੱਖਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਬਿਆਸ ਦਰਿਆ ਨੇੜਲੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਅੰਦਰ ਰਾਹਤ ਕਾਰਜ ਤੇਜ਼ੀ ਨਾਲ ਜਾਰੀ ਹਨ। ਇਸ ਮੌਕੇ ਗੱਲ ਕਰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵਲੋਂ ਦਿਨ ਰਾਤ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਰਾਬਤਾ ਰੱਖਿਆ ਗਿਆ ਹੈ ਅਤੇ ਲੋਕਾਂ ਤੱਕ ਲੋੜੀਂਦੀਆਂ ਵਸਤਾਂ ਪੁਜਦਾ ਕੀਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਦੱਸਿਆ ਲੋਕਾਂ ਨੂੰ ਸਿਹਤ ਸਹੂਲਤ ਦੇਣ ਤੋਂ ਇਲਾਵਾ ਰੋਜਮੱਰ੍ਹਾ ਦੀਆਂ ਵਸਤਾਂ ਦੇਣ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਬੇੜੀਆਂ ਰਾਹੀਂ ਵੀ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਪਸ਼ੂ ਪਾਲਣ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਕੀਤੀਆਂ ਗਈਆਂ ਹਨ ਅਤੇ ਪਸ਼ੂਆਂ ਦਾ ਚਾਰੇ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪ੍ਰਸ਼ਾਸਨ ਇਸ ਔਖੀ ਘੜ੍ਹੀ ਵਿੱਚ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਲੋਕਾਂ ਨੂੰ ਰਾਹਤ ਦੇਣ ਵਿੱਚ ਲਗਾਤਾਰ ਕੰਮ ਕਰ ਰਿਹਾ ਹੈ। ਐਸ.ਡੀ.ਐਮ ਨੇ ਅੱਗੇ ਦੱਸਿਆ ਕਿ ਅਗਰ ਕਿਸੇ ਵਿਅਕਤੀ ਨੂੰ ਕਿਸੇ ਕਿਸਮ ਦੀ ਲੋੜ ਪੈਂਦੀ ਹੈ ਤਾਂ ਉਹ ਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰ ਤੇ ਕਾਲ ਕਰਕੇ ਆਪਣੀ ਮੁਸ਼ਕਿਲ ਦੱਸ ਸਕਦਾ ਹੈ।