ਅੱਚਲ ਸਾਹਿਬ , 28 ਅਗਸਤ : ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰ ਪਾਲ ਸਿੰਘ ਕਿਸ਼ਨਕੋਟ ਵਲੋਂ ਅੱਜ ਪਿੰਡ ਜਾਲੀਆਂ ਤੋਂ ਗੁਰਦੁਆਰਾ ਬਾਬਾ ਦੀਪ ਸਿੰਘ ਵਾਇਆ ਚੌਧਰੀਵਾਲ ਨੂੰ ਜਾਣ ਵਾਲੇ ਰਜਬਾਹੇ ਦੇ ਪੁੱਲ ਦਾ ਰੱਖਿਆ ਨੀਂਹ ਪੱਥਰ ਰੱਖਿਆ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਨੇੜਲੇ ਪਿੰਡ ਦੇ ਲੋਕਾਂ ਦੀ ਕਾਫੀ ਚਿਰ ਤੋਂ ਇਸ ਪੁੱਲ ਨੂੰ ਲੈ ਕੇ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਪੁੱਲ ਦਾ ਅੱਜ ਕੰਮ ਸ਼ੁਰੂ ਕਰਵਾਇਆ ਹੈ। ਉਹਨਾਂ ਕਿਹਾ ਕੇ ਇਹ ਪੁੱਲ ਦੀ ਲਾਗਤ ਕਰੀਬ 45 ਲੱਖ ਰੁਪਏ ਆਵੇਗੀ ਅਤੇ ਜਲਦੀ ਹੀ ਇਸ ਪੁੱਲ ਨੂੰ ਤਿਆਰ ਕੀਤਾ ਜਾਵੇਗਾ ਉਨਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਨਾਲ ਜੋ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਸੀ ਉਨ੍ਹਾਂ ਵਾਅਦਿਆਂ ਨੂੰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੂਰੇ ਕੀਤਾ ਜਾ ਰਿਹਾ ਹੈ ਅਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਆਪ ਆਗੂ ਹਿਰਦੇਪਾਲ ਸਿੰਘ ਚੌਧਰੀਵਾਲ, ਗੁਰਪਿੰਦਰ ਸਿੰਘ ਲਾਲੀ, ਚਰਨਜੀਤ ਸਿੰਘ ਫੌਜੀ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਸੁਲਵਿੰਦਰਪਾਲ ਸਿੰਘ ਜੈਤੋਂ ਸਰਜਾ, ਸਰਕਲ ਇੰਚਾਰਜ ਹਰਜਿੰਦਰ ਸਿੰਘ ਯਾਹਦਪੁਰ, ਹਰਪ੍ਰੀਤ ਸਿੰਘ ਲਾਲੀ, ਅਮਨਦੀਪ ਸਿੰਘ ਲੱਕੀ, ਗੁਰਦਿਆਲ ਸਿੰਘ ਬਾਊ, ਕੇਵਲ ਸਿੰਘ ਚਾਹਲ ਸਤਨਾਮ ਸਿੰਘ ਸੇਖਵਾਂ ਆਦਿ ਹਾਜ਼ਰ ਸਨ।