- ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ
ਸ੍ਰੀ ਹਰਗੋਬਿੰਦਪੁਰ ਸਾਹਿਬ, 8 ਸਤੰਬਰ : ਸ੍ਰੀ ਹਰੋਗਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸਨਕੋਟ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀਡੀਪੀਓ ਅਤੇ ਆਗਣਵਾੜੀ ਵਰਕਰ ਤੇ ਹੈਲਪਰ ਆਦਿ ਮੋਜੂਦ ਸਨ। ਇਸ ਮੌਕੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਾਰਦਰਸ਼ੀ ਢੰਗ ਨਾਲ ਨੋਜਵਾਨਾਂ ਨੂੰ ਨੋਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਵਿਭਾਗ ਵਿੱਚ ਬਿਨਾਂ ਪੱਖਪਾਤ ਦੇ ਮੈਰਿਟ ਦੇ ਆਧਾਰ ਤੇ ਨੋਕਰੀਆਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਜ 16 ਮਹਿਨਿਆਂ ਦੇ ਕਾਰਜਕਾਲ ਦੌਰਾਨ ਹਰ ਵਰਗ ਦੇ ਲੋਕਾਂ ਦੇ ਹਿੱਤ ਲਈ ਵੱਡੇ ਇਤਿਹਾਸਕ ਫੈਸਲੇ ਲਏ ਹਨ ਅਤੇ ਸੂਬੇ ਅੰਦਰ ਵਿਕਾਸ ਕਾਰਜ ਤੇਜ਼ਗਤੀ ਨਾਲ ਕੀਤੇ ਜਾ ਰਹੇ ਹਨ। ਉਨਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਨਿਯੁਕਤੀ ਪੱਤਰ ਮਿਲਣ ਤੇ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਤੇ ਵਿਧਾਇਕ ਐਡਵੈਕੇਟ ਅਮਰਪਾਲ ਸਿੰਘ ਕਿਸ਼ਨਕੋਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਬਿਨਾਂ ਸਿਫਾਰਿਸ਼ ਦੇ ਨੋਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ।