ਅੰਮ੍ਰਿਤਸਰ, 10 ਅਕਤੂਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਭਰਾੜੀਵਾਲ ਇਲਾਕੇ ਵਿੱਚ ਸੜਕ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸੜਕਾਂ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਟੁੱਟੀਆਂ ਸੜਕਾਂ ਨੂੰ ਹਰ ਕੀਮਤ ’ਤੇ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਰਾੜੀਵਾਲ ਇਲਾਕੇ ਦੀਆਂ ਸੜਕਾਂ ਦਾ ਬੁਰਾ ਹਾਲ ਸੀ। ਇਸ ਸਬੰਧੀ ਇਲਾਕੇ ਦੇ ਲੋਕ ਉਨ੍ਹਾਂ ਨੂੰ ਸ਼ਿਕਾਇਤ ਕਰ ਰਹੇ ਸਨ, ਜਿਸ 'ਤੇ ਅੱਜ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸਭ ਤੋਂ ਪਹਿਲਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸੜਕਾਂ ਦੇ ਨਿਰਮਾਣ ਲਈ ਨਗਰ ਨਿਗਮ ਨੂੰ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਅਤੇ ਆਉਣ ਵਾਲੇ ਦਿਨਾਂ ਵਿੱਚ 50 ਕਰੋੜ ਰੁਪਏ ਦੀ ਹੋਰ ਰਾਸ਼ੀ ਸੜਕਾਂ ਦਾ ਨਿਰਮਾਣ ਲਈ ਆਉਣ ਵਾਲੀ ਹੈ। ਵਿਧਾਇਕ ਡਾ: ਅਜੈ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਖ਼ੁਦ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਪਹਿਲ ਦੇ ਆਧਾਰ 'ਤੇ ਹੱਲ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਅਧੂਰੇ ਪਏ ਸਾਰੇ ਵਿਕਾਸ ਕਾਰਜਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਚਾਹੇ ਉਹ ਸੜਕਾਂ ਅਤੇ ਗਲੀਆਂ ਬਣਾਉਣ,ਸਟਰੀਟ ਲਾਈਟਾਂ ਦੀ ਮੁਰੰਮਤ, ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ, ਪਾਰਕਾਂ ਦੀ ਮੁਰੰਮਤ ਅਤੇ ਸਭ ਤੋਂ ਮਹੱਤਵਪੂਰਨ ਸਫਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਂ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੇ ਲੋਕਾਂ ਦੀ ਸਰਕਾਰ ਹੈ, ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਵੀ ਲੱਭਿਆ ਜਾ ਰਿਹਾ ਹੈ। ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਲੰਟੀਅਰ ਆਪੋ-ਆਪਣੇ ਖੇਤਰ ਵਿੱਚ ਲੋਕਾਂ ਨੂੰ ਦਰਪੇਸ਼ ਹਰ ਸਮੱਸਿਆ ਦਾ ਹੱਲ ਕਰਵਾ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਲੰਟੀਅਰ, ਇਲਾਕੇ ਦੇ ਲੋਕ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।