ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਪਿੰਡ ਮਾਣਕ ਦੇ ਕੇ ਪੰਚਾਇਤ ਨਾਲ ਹੋਏ ਰੂਬਰੂ

ਖਡੂਰ ਸਾਹਿਬ, 13 ਅਪ੍ਰੈਲ 2025 : ਅੱਜ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਮਾਣਕ ਦੇ ਕੇ ਦਾ ਦੌਰਾ ਕੀਤਾ। ਇਸ ਦੌਰਾਨ ਉਹ ਪਿੰਡ ਦੀ ਪੰਚਾਇਤ ਅਤੇ ਨਿਵਾਸੀਆਂ ਨਾਲ ਰੂਬਰੂ ਹੋਏ। ਪਿੰਡ ਵਾਸੀਆਂ ਨੇ ਆਪਣੀਆਂ ਮੁੱਖ ਸਮੱਸਿਆਵਾਂ ਜਿਵੇਂ ਕਿ ਛੱਪੜਾਂ ਦੀ ਸਫਾਈ, ਪੀਣ ਵਾਲੇ ਪਾਣੀ ਦੀ ਸਹੂਲਤ, ਸੜਕਾਂ ਦੀ ਮੁਰੰਮਤ, ਨੌਜਵਾਨਾਂ ਲਈ ਰੋਜ਼ਗਾਰ ਅਤੇ ਖੇਤੀਬਾੜੀ ਸੰਬੰਧੀ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਕੋਲ ਦਰਿਆ ਦੇ ਬੰਨ ਉੱਪਰ ਨੋਚਾ ਲਾਉਣ ਦੀ ਵੀ ਮੰਗ ਰੱਖੀ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਛੇਤੀ  ਪਿੰਡ ਵਾਸੀਆਂ ਦੀ ਇਸ ਮੰਗ ਨੂੰ ਵੀ ਪੂਰਾ ਕਰਨਗੇ। ਉਹਨਾਂ ਕਿਹਾ ਕਿ ਮੈਂ ਤਾਂ ਪਹਿਲਾਂ ਵੀ ਕਈ ਵਾਰ ਵਿਧਾਨ ਸਭਾ ਦੇ ਵਿੱਚ ਇਸ ਮਸਲੇ ਤੇ ਹਲਕੇ ਦੀ ਸੰਗਤ ਦੀ ਆਵਾਜ਼ ਉਠਾ ਚੁੱਕਾ ਹਾਂ। ਸ. ਲਾਲਪੁਰਾ ਨੇ ਯਕੀਨ ਦਿਵਾਇਆ ਕਿ ਪਿੰਡ ਦੀਆਂ ਸਮੱਸਿਆਵਾਂ ਨੂੰ ਤੁਰੰਤ ਸਰਕਾਰੀ ਪੱਧਰ 'ਤੇ ਰੱਖ ਕੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੀ ਤਰੱਕੀ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਉਹਨਾਂ ਦੇ ਨਾਲ ਕੈਪਟਨ ਤਜਿੰਦਰ ਸਿੰਘ, ਸਰਪੰਚ ਬੂਟਾ ਸਿੰਘ, ਸਾਬਕਾ ਸਰਪੰਚ ਹਰਵਿੰਦਰ ਸਿੰਘ, ਸਾਬਕਾ ਸਰਪੰਚ ਰਾਜਬੀਰ ਸਿੰਘ, ਸਾਬਕਾ ਸਰਪੰਚ ਸਲਵਿੰਦਰ ਸਿੰਘ, ਕਾ ਸਰਪੰਚ ਦਵਿੰਦਰ ਸਿੰਘ, ਕਿਸਾਨ ਪ੍ਰਧਾਨ ਸਤਨਾਮ ਸਿੰਘ, ਪ੍ਰਧਾਨ ਖੜਕ ਸਿੰਘ, ਪ੍ਰਧਾਨ ਜਸਬੀਰ ਸਿੰਘ, ਮੈਂਬਰ ਸਕੱਤਰ ਸਿੰਘ, ਮੈਂਬਰ ਬਲਦੇਵ ਸਿੰਘ, ਮੈਂਬਰ ਮਨਜਿੰਦਰ ਸਿੰਘ, ਮੈਂਬਰ ਅਜੀਤ ਸਿੰਘ, ਮੈਂਬਰ ਦੀ ਨਰਿੰਦਰ ਸਿੰਘ, ਆਦਿ  ਪਿੰਡ ਦੇ ਮੋਹਤਵਾਰ ਮੌਜੂਦ ਸਨ।