- ਈ-ਰਿਕਸ਼ਾ ਯੂਨੀਅਨ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ
ਬਟਾਲਾ, 31 ਜੁਲਾਈ : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਈ-ਰਿਕਸ਼ਾ ਯੂਨੀਅਨ ਦੇ ਸੱਦੇ ਤੇ ਬਟਾਲਾ ਕੈਂਪ ਵਿਖੇ ਪਹੁੰਚੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਦੀ ਸੇਵਾ ਵਿੱਚ ਉਹ ਦਿਨ ਰਾਤ ਹਾਜਰ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨੀਆਂ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਈ ਰਿਕਸ਼ਾ ਯੂਨੀਅਨ ਦੀਆਂ ਦਰਪੇਸ਼ ਮੁਸ਼ਕਿਲਾਂ ਜਲਦ ਹੱਲ ਹੋਣਗੀਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਮਜਦੂਰਾਂ, ਕਿਰਤੀਆਂ, ਕਿਸਾਨਾਂ, ਦੁਕਾਨਦਾਰਾਂ, ਸਨਅਤਕਾਰਾਂ ਆਦਿ ਦੇ ਹਿੱਤ ਵਿੱਚ ਫੈਸਲੇ ਲੈਣ ਲਈ ਦਿ੍ਰੜ ਸੰਕਲਪ ਹੈ ਅਤੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਵੱਖ ਵੱਖ ਯੋਜਨਾਵਾਂ ਲਾਗੂ ਕੀਤੀਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਵਿਖੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਬਰਸਾਤਾਂ ਖਤਮ ਹੋਣ ਤੋਂ ਬਾਅਦ ਵਿਕਾਸ ਕੰਮਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇਗੀ ਅਤੇ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਵਿਸ਼ੇਸ਼ ਰਣਨੀਤੀ ਉਲੀਕੀ ਗਈ ਹੈ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ ।