ਬਟਾਲਾ, 23 ਜੁਲਾਈ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪੰਜਾਬੀ ਸਾਹਿਤ ਦੀ ਸ਼ਾਨ ,ਬਿਰਹਾ ਦੇ ਸੁਲਤਾਨ , ਉੱਘੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਦੀ ਸ਼ਿਵ ਬਟਾਲਵੀ ਦੇ ਚਾਹੁਣ ਵਾਲਿਆਂ ਨੂੰ ਮੁਬਾਰਕਬਾਦ ਦਿੱਤੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉੱਘੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਬਣਾਏ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਿਕ ਕੇਂਦਰ ਦੇ ਸੁੰਦਰੀਕਰਨ ਲਈ ਅਹਿਮ ਉਪਰਾਲੇ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਵਿਕਾਸ ਕਾਰਜ ਜਾਰੀ ਰਹਿਣਗੇ। ਸ਼ਿਵ ਬਟਾਲਵੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਰਚਨਾਵਾਂ ਹਮੇਸ਼ਾ ਸਾਡੇ ਮਨਾਂ ਵਿੱਚ ਵਸੀਆਂ ਰਹਿਣਗੀਆਂ, ਅੱਜ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਵਲੋਂ ਵੀ ਸ਼ਿਵ ਬਟਾਲਵੀ ਦੇ ਜਨਮ ਦਿਨ ਦੀ ਸਮੂਹ ਪੰਜਾਬੀ ਜਗਤ ਨੂੰ ਵਧਾਈ ਦਿੱਤੀ ਗਈ। ਡਾ. ਰਵਿੰਦਰ, ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ, ਡਾ. ਅਨੂਪ ਸਿੰਘ ਸਾਬਕਾ ਮੀਤ ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ, ਉੱਘੇ ਗਾਇਕ ਤੇ ਕਹਾਣੀਕਾਰ ਦੇਵਿੰਦਰ ਦੀਦਾਰ, ਜਸਵੰਤ ਹਾਂਸ, ਵਿਜੈ ਅਗਨੀਹੋਤਰੀ, ਬਲਵਿੰਦਰ ਗੰਭੀਰ, ਵਿਨੋਦ ਸ਼ਾਇਰ, ਸੁਲਤਾਨ ਭਾਰਤੀ, ਕੁਲਬੀਰ ਸੱਗੂ ਆਦਿ ਨੇ ਮੁਬਾਰਕਬਾਦ ਦਿੱਤੀ।