- ਹਲਕੇ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ-ਵਿਧਾਇਕ ਸ਼ੈਰੀ ਕਲਸੀ ਦੇ ਘਰ ਵਿਆਹ ਵਰਗਾ ਮਾਹੌਲ
ਬਟਾਲਾ, 12 ਜੂਨ : ਆਮ ਆਦਮੀ ਪਾਰਟੀ ਨੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਵੱਡੀ ਜਿੰਮੇਵਾਰੀ ਸੈਂਪਦਿਆ ਪੰਜਾਬ ਦਾ ਉੱਪ ਪਰਧਾਨ ਨਿਯੁਕਤ ਕੀਤਾ ਹੈ। ਵਿਧਾਇਕ ਸ਼ੈਰੀ ਕਲਸੀ ਨੂੰ ਮਿਲੀ ਇਸ ਵੱਡੀ ਜਿੰਮੇਵਾਰੀ ਨਾਲ ਹਲਕੇ ਅੰਦਰ ਖੁਸ਼ੀ ਦਾ ਮਾਹੋਲ ਹੈ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਘਰ ਵਿਆਹ ਵਰਗਾ ਮਾਹੌਲ ਬਣਿਆ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ, ਜੋ ਮੱਧ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਲਈ ਗਏ ਹੋਏ ਹਨ, ਨੇ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕੰਨਵੀਨਰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ,ਰਾਜ ਸਭਾ ਮੈਂਬਰ/ਕੌਮੀ ਜਨਰਲ ਸਕੱਤਰ ਸ੍ਰੀ ਡਾ ਸੰਦੀਪ ਪਾਠਕ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਮੈਨੂੰ ਨਿਮਾਣੇ ਨੂੰ ਪੰਜਾਬ ਦੇ ਉਪ-ਪ੍ਰਧਾਨ ਦੀ ਜ਼ਿੰਮੇਵਾਰੀ ਦੇ ਕੇ ਜੋ ਮਾਣ ਬਖਸ਼ਿਆ ਹੈ, ਮੈਂ ਮਿਲੀ ਜਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਂਵਗਾ। ਵਿਧਾਇਕ ਸ਼ੈਰੀ ਕਲਸੀ ਦੇ ਪੰਜਾਬ ਦੇ ਉੱਪ ਪਰਧਾਨ ਬਣਨ ਤੇ ਉਨ੍ਹਾਂ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ ਤੇ ਵਿਧਾਇਕ ਸ਼ੈਰੀ ਕਲਸੀ ਦੀ ਮਾਤਾ ਸ੍ਰੀਮਤੀ ਬਲਬੀਰ ਕੌਰ ਕਲਸੀ, ਧਰਮਪਤਨੀ ਸ੍ਰੀਮਤੀ ਰਾਜਬੀਰ ਕੋਰ ਕਲਸੀ ਤੇ ਭਰਾ ਅੰਮ੍ਰਿਤ ਕਲਸੀ ਨੂੰ ਹਲਕੇ ਦੇ ਲੋਕਾਂ ਵਲੋਂ ਮੁਬਾਰਕਾਂ ਦਿੱਤੀਆਂ ਗਈਆਂ ਤੇ ਖੁਸ਼ੀ ਵਿੱਚ ਭੰਗੜੇ ਪਾਏ। ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ,ਪਿਰੰਸ ਰੰਧਾਵਾ, ਐਮਸੀ ਬਲਵਿੰਦਰ ਸਿੰਘ ਮਿੰਟਾਂ, ਸਰਦੂਲ ਸਿੰਘ, ਰਾਕੇਸ਼ ਤੁਲੀ, ਮੈਨੇਜਰ ਅਤਰ ਸਿੰਘ,ਸਿਟੀ ਪਰਧਾਨ ਰਾਜੇਸ ਤੁਲੀ, ਪਵਨ ਕੁਮਾਰ, ਮਲਕੀਤ ਸਿੰਘ, ਨਿੱਕੂ ਹੰਸਪਾਲ, ਮਾਣਿਕ ਮਹਿਤਾ, ਗਗਨ ਬਟਾਲਾ , ਹਰਪ੍ਰੀਤ ਮਾਨ, ਨਵਦੀਪ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ,ਦਿਨੇਸ਼ ਖੋਸਲਾ, ਭਾਰਤ ਅਗਰਵਾਲ, ਅਜੇ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਵਿਧਾਇਕ ਸ਼ੈਰੀ ਕਲਸੀ ਨੂੰ ਚਾਹੁਣ ਵਾਲੇ ਮੋਜੂਦ ਸਨ।