ਬਟਾਲਾ, 6 ਸਤੰਬਰ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਉਮਰਪੁਰਾ ਚੌਂਕ ਬਟਾਲਾ ਵਿਖੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਉਮਰਪੁਰਾ ਚੌਂਕ ਨੂੰ ਚੋੜਾ ਕੀਤਾ ਗਿਆ ਤੇ ਚੋਂਕ ਦੀ ਖੂਬਸੂਰਤ ਦਿੱਖ ਬਣਾਈ ਜਾਵੇਗੀ। ਉਨਾਂ ਕਿਹਾ ਕਿ ਪਹਿਲਾਂ ਇਹ ਚੌਂਕ ਖੁੱਲ੍ਹਾ ਹੋਣ ਕਾਰਨ ਟਰੈਫਿਕ ਦੀ ਬਹੁਤ ਮੁਸ਼ਕਿਲ ਪੇਸ਼ ਆਉਂਦੀ ਸੀ ਪਰ ਹੁਣ ਚੌਂਕ ਖੁੱਲ੍ਹਾ ਹੋ ਜਾਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਦੁਕਾਨਦਾਰਾਂ ਨੇ ਉਮਰਪੁਰਾ ਚੌਂਕ ਖੁੱਲਾ ਕਰਨ ’ਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ 22 ਸਤੰਬਰ ਨੂੰ ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਜਾਰੀ ਹਨ ਅਤੇ ਸ਼ਹਿਰ ਵਿਚਲੀਆਂ ਸੜਕਾਂ ਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਦੁਹਰਾਇਆ ਕਿ ਸ਼ਹਿਰ ਬਟਾਲਾ ਵਿਖੇ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਦੇਸ਼ ਤੇ ਵਿਦੇਸ਼ ਵਿੱਚੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਰਾਜੇਸ਼ ਕੁਮਾਰ ਤੁੱਲੀ, ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ ਸਿੰਘ (ਸਾਰੇ ਐੰਮ.ਸੀ), ਆਸ਼ੂ ਗੋਇਲ, ਯਸ਼ਪਾਲ ਚੋਹਾਨ, ਹਰਵਿੰਦਰ ਸਿੰਘ ਕਲਸੀ, ਬੰਟੀ ਟਰੇਂਡਜ਼ ਵਾਲੇ, ਮਨਜੀਤ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਰਾਜੂ, ਅਜੇ ਕੁਮਾਰ, ਮਨਜੀਤ ਸਿੰਘ, ਗੁਰਜੀਤ ਸਿੰਘ, ਰਜਿੰਦਰ ਜੰਬਾ, ਮਲਕੀਤ ਸਿੰਘ, ਨਿੱਕੂ ਹੰਸਪਾਲ, ਗਗਨ ਬਟਾਲਾ, ਮਾਣਿਕ ਮਹਿਤਾ ਆਦਿ ਹਾਜ਼ਰ ਸਨ।