- ਸਾਡਾ ਇਹੋ ਖ਼ੁਆਬ, ਸੂਬੇ ਨੂੰ ਮੁੜ ਰੰਗਲਾ, ਹੱਸਦਾ ਤੇ ਖੇਡਦਾ ਪੰਜਾਬ ਬਣਾਾਉਣਾ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 29 ਅਗਸਤ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਹਾਕੀ ਉਲੰਪੀਅਨ ਪ੍ਰਭਜੋਤ ਸਿੰਘ ਦੇ ਨਾਮ ਤੇ ਬਣੇ ਹਾਕੀ ਸਟੇਡੀਅਮ ਦਾ ਉਦਘਾਟਨ ਕੀਤਾ। ਇਸ ਮੌਕੇ ਡਾ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ, ਉਲੰਪੀਅਨ ਪ੍ਰਭਜੋਤ ਸਿੰਘ ਦੇ ਪਿਤਾ ਸ ਸੇਵਾ ਸਿੰਘ, ਮਾਤਾ ਮਨਜਿੰਦਰ ਕੋਰ, ਅਭਿਸ਼ੇਕ ਵਰਮਾ ਤਹਿਸੀਲਦਾਰ ਬਟਾਲਾ, ਵਿਪਨ ਕੁਮਾਰ ਬੀਡੀਪੀਓ ਮੋਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕੌਮੀ ਖੇਡ ਦਿਵਸ ਦੀਆਂ ਸਾਰੇ ਖੇਡ ਪ੍ਰੇਮੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਉੱਤੇ ਉਨ੍ਹਾਂ ਨੂੰ ਸਿਜਦਾ ਕਰਦਾ ਹੋਇਆ ਕੌਮੀ ਖੇਡ ਦਿਵਸ ਦੀ ਸਮੁੱਚੇ ਖੇਡ ਜਗਤ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਅੱਜ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਇਹੋ ਖ਼ੁਆਬ ਹੈ ਕਿ ਸੂਬੇ ਨੂੰ ਮੁੜ ਰੰਗਲਾ, ਹੱਸਦਾ ਤੇ ਖੇਡਦਾ ਪੰਜਾਬ ਬਣਾਈਏ। ਆਓ ਵੱਧ-ਚੜ੍ਹ ਕੇ ਖੇਡਾਂ ਵਿੱਚ ਹਿੱਸਾ ਲਈਏ ਤੇ ਸਿਹਤਮੰਦ ਪੰਜਾਬ ਸਿਰਜੀਏ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਅੱਜ ਮੈਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਲੰਪੀਅਨ ਪ੍ਰਭਜੋਤ ਸਿੰਘ ਇਸ ਗਰਾਉਂਡ ਵਿੱਚੋਂ ਹਾਕੀ ਦੀ ਖੇਡ ਸ਼ੁਰੂ ਕੀਤੀ ਸੀ ਅਤੇ ਪੂਰੀ ਦੁਨੀਆਂ ਵਿੱਚ ਪਿੰਡ ਮਸਾਣੀਆਂ ਦੇ ਨਾਮ ਨੂੰ ਰੌਸ਼ਨ ਕੀਤਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਵੱਧ ਤੋਂ ਵੱਧ ਨੌਜਵਾਨ ਖੇਡਾਂ ਵੱਲ ਧਿਆਨ ਦੇਣ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਨਸ਼ਿਆਂ ਦੀ ਦਲਦਲ ਵਿੱਚ ਫਸਣ ਦੀ ਬਜਾਏ ਆਪਣੇ ਸਰੀਰ ਨੂੰ ਤੰਦਰੁਸਤ ਅਤੇ ਨਿਰੋਗੀ ਰੱਖ ਸਕਣ। ਉਹਨਾਂ ਕਿਹਾ ਕਿ ਬਟਾਲਾ ਹਲਕੇ ਅੰਦਰ ਖੇਡ ਸੱਭਿਆਚਾਰ ਨੂੰ ਪਰਫੁੱਲਤ ਕਰਨ ਲਈ 10 ਪਿੰਡਾਂ ਅੰਦਰ ਇਸ ਤਰ੍ਹਾਂ ਦੇ ਖੇਡ ਸਟੇਡੀਅਮਾਂ ਦੀ ਉਸਾਰੀ ਕਰਵਾਈ ਜਾਵੇਗੀ ਅਤੇ ਯੂਥ ਕਲੱਬਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਗੱਲ ਕਰਦਿਆਂ ਡਾ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ ਨੇ ਕਿਹਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਟੇਡੀਅਮ ਤੇ 12 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕੀਤੇ ਗਏ ਹਨ।