ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 25, ਨੇੜੇ ਅਰਮਾਨ ਪੈਲੇਸ ਵਿਖੇ ਗਲੀ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ

ਬਟਾਲਾ, 29 ਅਪ੍ਰੈਲ 2025 : ਬਟਾਲਾ ਸ਼ਹਿਰ ਵਿਕਾਸ ਦੀਆਂ ਲੀਹਾਂ 'ਤੇ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਵਿਧਾਇਕ ਸ਼ੈਰੀ ਕਲਸੀ ਦਿਨ ਰਾਤ ਅਣਥੱਕ ਮਿਹਨਤ ਕਰ ਰਹੇ ਹਨ। ਬਟਾਲਾ ਦੇ ਵਿਕਾਸ ਕੰਮਾਂ ਵਿੱਚ ਇੱਕ ਹੋਰ ਪੰਨਾ ਜੋੜਦਿਆਂ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਪ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 25, ਨੇੜੇ ਅਰਮਾਨ ਪੈਲੇਸ ਵਿਖੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਗਲੀ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਬਣਨ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਉਣ ਜਾਣ ਲਈ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਵਾਰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਬਟਾਲਾ ਦੀਆਂ ਵਾਰਡਾਂ ਵਿੱਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਵਲੋਂ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਅਗਲੇ ਦਿਨਾਂ ਵਿੱਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ ਤਾਂ ਜੋ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਸਕੇ। ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮਹਿਜ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਹਲਕਾ ਬਟਾਲਾ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਕਾਦੀਆਂ ਰੋਡ, ਕਾਹਨੂੰਵਾਨ ਚੌਂਕ, ਜਲੰਧਰ ਰੋਡ ਤੇ ਸ਼ਹਿਰ ਵਿਚਲਾ ਬਟਾਲਾ-ਅੰਮ੍ਰਿਤਸਰ ਰੋਡ ਚੌੜੀਆਂ ਕਰਨ ਦੇ ਨਾਲ ਸ਼ਹਿਰ ਦੇ ਚੌਂਕਾਂ ਨੂੰ ਚੋੜਿਆਂ ਕੀਤਿਆਂ ਗਿਆ ਹੈ। ਆਵਾਜਾਈ ਨੂੰ ਹੋਰ ਸੁਖਾਲਾ ਕਰਨ ਲੋਕ ਸੜਕਾਂ ਦੇ ਕਿਨਾਰਿਆਂ ਤੋਂ ਬਿਜਲੀ ਦੇ ਖੰਬਿਆਂ ਨੂੰ ਸੜਕ ਨਾਲੋਂ ਹਟਵਾਂ ਕੀਤਾ ਜਾ ਰਿਹਾ ਹੈ। ਉਸਮਾਨਪੁਰ ਸਿਟੀ ਨੇੜੇ ਸ਼ਹੀਦ ਭਗਤ ਸਿੰਘ ਚੋਂਕ, ਪੁਰਾਣਾ ਅੰਮ੍ਰਿਤਸਰ-ਬਟਾਲਾ ਬਾਈਪਾਸ ਵਿਖੇ ਮਹਾਰਾਜਾ ਅਗਰਸੈਨ ਚੌਂਕ ਬਣਾਉਣ ਤੋਂ ਇਲਾਵਾ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਅਤੇ ਓਥੇ ਵੱਡ ਅਕਾਰੀ ਕਲਾਕ ਟਾਵਰ ਲਗਾਇਆ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਇੱਕ ਛੱਤ ਹੇਠ ਵੱਖ-ਵੱਖ ਸਰਕਾਰੀ ਸਹੂਲਤਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪੈਲਕਸ ਉਸਾਰਿਆ ਗਿਆ ਹੈ, ਜੋ ਜਲਦ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਨਵੇਂ ਐਂਟਰੀ ਗੇਟ ਬਣਾਏ ਜਾ ਰਹੇ ਹਨ। ਵਿਦਿਆਰਥੀਆਂ ਨੂੰ ਹੋਰ ਬਿਹਤਰ ਸਿੱਖਿਆਂ ਮੁਹੱਈਆ ਕਰਵਾਉਣ ਦੇ ਨਾਲ ਸਕੂਲ ਆਫ ਐੱਮੀਨੈੱਸ ਉਸਾਰਿਆ ਗਿਆ ਹੈ। ਲੋਕਾਂ ਨੂੰ ਹੋਰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜੋ ਸਫਲਤਾਪੂਰਵਕ ਚੱਲ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ, ਉਹ ਵਚਨਬੱਧ ਹਨ।